ETV Bharat / state

ਭਾਰਤ-ਪਾਕਿ ਸਰਹੱਦ 'ਤੇ ਇੱਕ ਪਾਕਿਸਤਾਨੀ ਨਸ਼ਾ ਤਸਕਰ ਕਾਬੂ - ਇੱਕ ਨਸ਼ਾ ਤਸਕਰ ਜ਼ਖਮੀ

ਮਿਲੀ ਜਾਣਕਾਰੀ ਮੁਤਾਬਿਕ ਗੋਲੀਬਾਰੀ ਦੌਰਾਨ ਇੱਕ ਨਸ਼ਾ ਤਸਕਰ ਜ਼ਖਮੀ ਹੋ ਗਿਆ,ਜਦਕਿ ਦੋ ਭੱਜ ਗਏ। ਫਿਲਹਾਲ ਜ਼ਖਮੀ ਹਾਲਤ ਚ ਨਸ਼ਾ ਤਸਕਰ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਚ ਲਿਆਂਦਾ ਗਿਆ ਹੈ ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ।

ਪਾਕਿਸਤਾਨੀ ਨਸ਼ਾ ਤਸਕਰ ਕਾਬੂ
ਪਾਕਿਸਤਾਨੀ ਨਸ਼ਾ ਤਸਕਰ ਕਾਬੂ
author img

By

Published : Sep 2, 2021, 9:49 AM IST

Updated : Sep 2, 2021, 10:59 AM IST

ਫਿਰੋਜ਼ਪੁਰ: ਪੰਜਾਬ ਦੇ ਸਰਹੱਦੀ ਖੇਤਰਾਂ 'ਚ ਆਏ ਦਿਨ ਪਾਕਿਸਤਾਨ ਵੱਲੋਂ ਨਸ਼ੇ ਦੀ ਖੇਪ ਤੇ ਹਥਿਆਰ ਆਦਿ ਸੁੱਟੇ ਜਾਣ ਦੇ ਮਾਮਲੇ ਸਾਹਮਣੇ ਆਉਂਦੇ ਹਨ। ਪਰ ਭਾਰਤੀ ਫੌਜ ਤੇ ਸੁਰੱਖਿਆ ਬਲਾਂ ਵੱਲੋਂ ਲਗਾਤਾਰ ਪਾਕਿ ਦੀਆਂ ਨਾਪਾਕ ਹਰਕਤਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸੇ ਤਰ੍ਹਾਂ ਹੀ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਤੀ ਰਾਤ ਬੀਐਸਐਫ ਦੇ ਜਵਾਨਾਂ ਨੇ ਸਰਹੱਦ ’ਤੇ ਹਲਚਲ ਵੇਖੀ। ਤਲਾਸ਼ੀ ਅਭਿਆਨ ਚਲਾਉਣ ਦੌਰਾਨ ਬੀਐੱਸਐਫ ਦੇ ਜਵਾਨਾਂ ਨੇ ਤਿੰਨ ਪਾਕਿਸਤਾਨੀ ਨਸ਼ਾ ਤਸਕਰਾਂ ਨੂੰ ਵੇਖਣ ’ਤੇ ਉਨ੍ਹਾਂ ’ਤੇ ਗੋਲੀਬਾਰੀ ਕੀਤੀ।

ਪਾਕਿਸਤਾਨੀ ਨਸ਼ਾ ਤਸਕਰ ਕਾਬੂ

ਮਿਲੀ ਜਾਣਕਾਰੀ ਮੁਤਾਬਿਕ ਪਾਕਿਸਤਾਨੀ ਨਸ਼ਾ ਤਸਕਰ ਬੀਓਪੀ ਸੱਤਪਾਲ ਚੌਂਕੀ ਦੇ ਜਰੀਏ ਦਾਖਿਲ ਹੋ ਰਿਹਾ ਸੀ ਜਿਸ ਨੂੰ ਬੀਐਸਐਫ ਦੇ ਜਵਾਨਾਂ ਨੇ ਗ੍ਰਿਫਤਾਰ ਕਰਨਾ ਚਾਹਿਆ ਤਾਂ ਉਹ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਜਿਸ ’ਤੇ ਬੀਐਸਐਫ ਜਵਾਨਾਂ ਨੇ ਉਸਦੇ ਖੱਬੇ ਪੱਟ ’ਤੇ ਗੋਲੀਆਂ ਮਾਰੀਆਂ ਗਈਆਂ। ਜਿਸ ਨੂੰ ਜ਼ਖਮੀ ਹਾਲਤ ਚ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਫਿਲਹਾਲ ਉਹ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਇਲਾਜ਼ ਅਧੀਨ ਹੈ।

ਪਾਕਿਸਤਾਨੀ ਨਸ਼ਾ ਤਸਕਰ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਚਰਨਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਨਸ਼ਾ ਤਸਕਰ ਦਾ ਨਾਂ ਅਰਸ਼ਦ ਹੈ ਜੋ ਕਿ ਪਿੰਡ ਪੱਤੋ ਕਲਾ ਜ਼ਿਲ੍ਹਾ ਕਸੂਰ ਦਾ ਰਹਿਣ ਵਾਲਾ ਹੈ। ਫਿਲਹਾਲ ਉਨ੍ਹਾਂ ਵੱਲੋਂ ਬਾਰੀਕੀ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਬੀਐੱਸਐਫ ਨੇ ਨਸ਼ਿਆ ਦੀ ਖੇਪ ਵੀ ਬਰਾਮਦ ਕੀਤੀ ਹੈ ਜਿਸ ਚ ਦੋ ਪੈਕੇਟ ਬਰਾਮਦ ਕੀਤੇ ਗਏ ਹਨ।

ਇਹ ਵੀ ਪੜੋ: ਪੰਜਾਬ ’ਚ ਮੁੜ ਵਧਿਆ ਕੋਲੇ ਦਾ ਸਕੰਟ

Last Updated : Sep 2, 2021, 10:59 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.