ETV Bharat / state

ਅਕਾਲੀ-ਬਸਪਾ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੇ ਭਰੇ ਕਾਗਜ਼

author img

By

Published : Jan 30, 2022, 6:13 PM IST

ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਮਾਨ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ।

ਅਕਾਲੀ-ਬਸਪਾ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੇ ਭਰੇ ਕਾਗਜ਼
ਅਕਾਲੀ-ਬਸਪਾ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਨੇ ਭਰੇ ਕਾਗਜ਼

ਫਿਰੋਜ਼ਪੁਰ: ਪੰਜਾਬ ਵਿੱਚ ਨਾਮਜ਼ਦਗੀਆਂ ਭਰਨ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਤਹਿਤ ਪੰਜਾਬ ਦੇ ਸਾਰੇ ਉਮੀਦਵਾਰ ਆਪਣੇ-ਆਪਣੇ ਨਾਮਜ਼ਦਗੀ ਫਾਰਮ ਦਾਖਲ ਕਰ ਰਹੇ ਹਨ। ਇਸੇ ਤਹਿਤ ਹੀ ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਮਾਨ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਬੈਰੀਕੇਡ ਲਗਾ ਕੇ ਪੂਰੀ ਸਕਿਉਰਿਟੀ ਤੈਨਾਤ ਕੀਤੀ ਗਈ ਸੀ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਤਹਿਸੀਲਦਾਰ ਗੁਰੂਹਰਸਹਾਏ ਵਿਖੇ ਨਾਮਜ਼ਦਗੀ ਦਾਖ਼ਲ ਕਰਨ ਪਹੁੰਚੇ ਵਰਦੇਵ ਸਿੰਘ ਮਾਨ ਉਨ੍ਹਾਂ ਦੇ ਨਾਲ ਨਰਦੇਵ ਸਿੰਘ ਬੌਬੀ ਮਾਨ ਵੀ ਮੌਜੂਦ ਰਹੇ। ਇਸ ਮੌਕੇ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ ਅਤੇ ਜਿਸ ਤਰ੍ਹਾਂ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਅਸੀਂ ਇਹ ਸੀਟ ਵੱਡੀ ਲੀਡ ਨਾਲ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਵਾਂਗੇ ਅਤੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ 80 ਤੋਂ ਵੱਧ ਸੀਟਾਂ ਨਾਲ ਲੈ ਕੇ ਸਰਕਾਰ ਬਣਾਵੇਗੀ।

ਇਹ ਵੀ ਪੜੋ:- ਕਾਂਗਰਸ ਪਾਰਟੀ ਸਿਰਫ਼ ਗੱਲਾਂ ਕਰਨ ਵਾਲੀ ਹੈ: ਸੁਖਬੀਰ ਬਾਦਲ

ETV Bharat Logo

Copyright © 2024 Ushodaya Enterprises Pvt. Ltd., All Rights Reserved.