ਫਿਰੋਜ਼ਪੁਰ: ਫਿਰੋਜ਼ਪੁਰ ਦੇ ਇੱਕ ਪ੍ਰਾਈਵੇਟ ਸਕੂਲ ਖਿਲਾਫ਼ ਮਾਪਿਆ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੇਰੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰ ਵੀ ਮੌਜੂਦ ਸੀ। ਮਾਪਿਆਂ ਦਾ ਕਹਿਣਾ ਕਿ ਸਕੂਲ ਪ੍ਰਬੰਧਕਾਂ ਨੇ ਫੀਸ ਨਾ ਭਰਨ ਦੇ ਕਾਰਨ ਉਨ੍ਹਾਂ ਦੇ ਬੱਚਿਆਂ ਦੇ ਨਤੀਜ਼ੇ ਰੋਕ ਲਏ ਹਨ। ਜਿਸ ਨੂੰ ਲੈਕੇ ਉਨ੍ਹਾਂ ਵਲੋਂ ਪ੍ਰਦਰਸ਼ਨ ਕਰਦਿਆਂ ਸਕੂਲ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਬੱਚਿਆਂ ਤੋਂ ਸਾਲਾਨਾ ਫੀਸ ਮੰਗੀ ਜਾ ਰਹੀ ਹੈ ਅਤੇ ਜੋ ਫੀਸ ਨਹੀਂ ਦੇਵੇਗਾ ਉਸਦਾ ਨਤੀਜ਼ਾ ਸਕੂਲ ਵਲੋਂ ਰੋਕਣ ਦੀ ਗੱਲ ਕੀਤੀ ਜਾ ਰਹੀ ਹੈ।
ਉਧਰ ਇਸ ਸਬੰਧੀ ਸਕੂਲ ਪ੍ਰਬੰਧਕਾਂ ਵਲੋਂ ਇਨ੍ਹਾਂ ਇਲਜ਼ਾਮਾਂ ਨੂੰ ਨਕਾਰਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਸਕੂਲ ਵਲੋਂ ਕੋਈ ਵੀ ਅਜਿਹਾ ਨੋਟਿਸ ਨਹੀਂ ਕੱਢਿਆ ਗਿਆ। ਉਨ੍ਹਾਂ ਦਾ ਕਹਿਣਾ ਕਿ ਸਕੂਲ ਵਲੋਂ ਹਰੇਕ ਬੱਚੇ ਦਾ ਨਤੀਜ਼ਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਨੋਟਿਸ ਸਬੰਧੀ ਮਾਪੇ ਕਹਿ ਰਹੇ ਹਨ ਉਸ ਸਬੰਧੀ ਸਕੂਲ ਜਾਂਚ ਕਰੇਗਾ।
ਇਹ ਵੀ ਪੜ੍ਹੋ:ਕੋਰੋਨਾ ਕਾਲ ਦੌਰਾਨ ਹੋ ਰਹੀਆਂ ਸਿਆਸੀ ਰੈਲੀਆਂ ’ਤੇ ਉੱਠੇ ਸਵਾਲ, ਜ਼ਿੰਮੇਵਾਰ ਕੌਣ ?