ਫਿਰੋਜ਼ਪੁਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਸਵਾਲ ਖੜ੍ਹੇ ਕਰ ਦਿੱਤੇ ਹਨ। ਪਿਛਲੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਪੰਜਾਬ ਵਿੱਚ ਬਿਜਲੀ ਸਸਤੀ ਕਰਣ ਦੇ ਟਵੀਟ ਨੇ ਹੁਣ ਸੂਬੇ 'ਚ ਸਿਆਸਤ ਭਖਾ ਦਿੱਤੀ ਹੈ।
ਪ੍ਰਤਾਪ ਸਿੰਘ ਬਾਜਵਾ ਵੱਲੋਂ ਟਵੀਟ ਕੀਤਾ ਗਿਆ ਸੀ ਕਿ ਬਿਜਲੀ ਸਸਤੀ ਕਰਨ ਦੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲੋਂ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਦੇ ਇਸ ਟਵੀਟ 'ਤੇ ਫਿਰੋਜ਼ਪੁਰ 'ਤੋਂ ਕਾਂਗਰਸ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਬਾਜਵਾ ਨੂੰ ਜਵਾਬ ਦਿੱਤਾ ਹੈ।
ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਦੀ ਜ਼ਮੀਨੀ ਹਕੀਕਤ ਵੱਖ-ਵੱਖ ਹੈ। ਪੰਜਾਬ ਇੱਕ ਖੇਤੀਬਾੜੀ 'ਤੇ ਅਧਾਰਤ ਸੂਬਾ ਹੈ। ਦਿੱਲੀ ਇੰਡਸਟਰੀ 'ਤੇ ਆਧਾਰਤ ਹੈ। ਪ੍ਰਤਾਪ ਬਾਜਵਾ ਰੋਜ਼ ਹੀ ਕੁਝ ਨਾ ਕੁਝ ਬੋਲਦੇ ਰਹਿੰਦੇ ਹਨ, ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਆਪਣਾ ਇਲਾਜ ਕਰਵਾਣ ਦੀ ਜ਼ਰੂਰਤ ਹੈ ਜੇ ਉਹ ਪਾਰਟੀ ਛੱਡ ਕੇ ਜਾਣਾ ਚਾਹੰਦੇ ਹਨ ਤਾਂ ਜਾਣ।