ETV Bharat / state

ਸਕੂਲ ਬੰਦ ਹੋਣ ਕਾਰਨ ਲੋਕਾਂ ਨੇ ਕੀਤਾ ਪ੍ਰਦਰਸ਼ਨ

author img

By

Published : Jan 11, 2022, 8:10 PM IST

ਪੰਜਾਬ ਸਰਕਾਰ ਨੇ ਕਰੋਨਾ ਦੀ ਆੜ ਵਿੱਚ ਬੰਦ ਕੀਤੇ ਪ੍ਰਾਈਵੇਟ ਸਕੂਲ ਖੁਲ੍ਹਵਾਉਣ ਲਈ ਜ਼ੀਰਾ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ, ਮਾਪੇ ਅਤੇ ਉਨ੍ਹਾਂ ਦੇ ਵਿੱਚ ਪ੍ਰਾਈਵੇਟ ਬੱਸਾਂ ਚਲਾਉਣ ਵਾਲੇ ਡਰਾਈਵਰਾਂ ਨੇ ਘੰਟਾਘਰ ਚੌਂਕ ਜ਼ੀਰਾ ਵਿਖੇ ਧਰਨਾ ਲਗਾਇਆ। ਉਹਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਦਾਰਿਆਂ ਨੂੰ ਖੋਲ੍ਹਣ ਦੀ ਮੰਗ ਕੀਤੀ।

ਸਕੂਲ ਬੰਦ ਹੋਣ ਕਾਰਨ ਲੋਕਾਂ ਨੇ ਕੀਤਾ ਪ੍ਰਦਰਸ਼ਨ
ਸਕੂਲ ਬੰਦ ਹੋਣ ਕਾਰਨ ਲੋਕਾਂ ਨੇ ਕੀਤਾ ਪ੍ਰਦਰਸ਼ਨ

ਫ਼ਿਰੋਜ਼ਪੁਰ: ਪੰਜਾਬ ਸਰਕਾਰ ਨੇ ਕਰੋਨਾ ਦੀ ਆੜ ਵਿੱਚ ਬੰਦ ਕੀਤੇ ਪ੍ਰਾਈਵੇਟ ਸਕੂਲ ਖੁਲ੍ਹਵਾਉਣ ਲਈ ਜ਼ੀਰਾ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ, ਮਾਪੇ ਅਤੇ ਉਨ੍ਹਾਂ ਦੇ ਵਿੱਚ ਪ੍ਰਾਈਵੇਟ ਬੱਸਾਂ ਚਲਾਉਣ ਵਾਲੇ ਡਰਾਈਵਰਾਂ ਨੇ ਘੰਟਾਘਰ ਚੌਂਕ ਜ਼ੀਰਾ ਵਿਖੇ ਧਰਨਾ ਲਗਾਇਆ। ਉਹਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਦਾਰਿਆਂ ਨੂੰ ਖੋਲ੍ਹਣ ਦੀ ਮੰਗ ਕੀਤੀ।

ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਸਕੂਲ ਖੋਲ੍ਹੇ ਜਾਣ। ਸਕੂਲ ਨਾ ਖੁੱਲ੍ਹਣ ਕਰਕੇ ਬੱਚਿਆਂ ਦਾ ਪੜ੍ਹਾਈ ਦਾ ਬਹੁਤ ਹੀ ਨੁਕਸਾਨ ਹੋ ਰਿਹਾ ਹੈ। ਚੋਣ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਦਾਰਿਆਂ ਨੇ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹੇ ਜਾਣ ਦੀ ਮੰਗ ਕੀਤੀ। ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਨੇ ਕੋਰੋਨਾ ਦੀ ਆੜ ਵਿੱਚ ਆਂਗਣਵਾੜੀ ਸੈਂਟਰ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕਾਲਜ ਬੰਦ ਕਰਵਾ ਦਿੱਤੇ ਹਨ।

ਜਦਕਿ ਦੂਸਰੇ ਪਾਸੇ 50 ਫੀਸਦੀ ਸਮਰੱਥਾ ਨਾਲ ਹੋਟਲ, ਸ਼ਾਪਿੰਗ ਮਾਲ, ਰੈਸਟੋਰੈਂਟ, ਸਿਨੇਮਾ ਹਾਲ, ਬੱਸਾਂ ਅਤੇ ਹੋਰ ਅਦਾਰੇ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਜਦਕਿ ਭੀੜ ਭਰੇ ਬਾਜ਼ਾਰਾਂ ਵਿੱਚ ਤੇ ਬੱਸਾਂ ਦੇ ਵਿੱਚ ਹੀ ਲੋਕਾਂ ਦੀ ਭੀੜ ਅਕਸਰ ਵੇਖੀ ਜਾ ਸਕਦੀ ਹੈ, ਜੋ ਕਿ ਕੋਰੋਨਾ ਸੰਬੰਧੀ ਜਾਰੀ ਕੀਤੀਆਂ ਗਾਈਡ ਲਾਈਨਜ਼ ਦੀ ਸ਼ਰ੍ਹੇਆਮ ਉਲੰਘਣਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇਹ ਅਦਾਰੇ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ ਤਾਂ ਬੱਚਿਆਂ ਲਈ ਆਈ ਵੈਕਸੀਨ ਨਾਲ ਉਨ੍ਹਾਂ ਨੂੰ ਵੈਕਸੀਨ ਦੀ ਡੋਜ਼ ਦੇ ਕੇ ਸਕੂਲ ਕਾਲਜ ਕਿਉਂ ਨਹੀਂ ਖੋਲ੍ਹੇ ਜਾ ਸਕਦੇ।

ਅਦਾਰਿਆਂ ਨੇ ਸਰਕਾਰਾਂ 'ਤੇ ਚੁੱਕੇ ਸੁਆਲ

ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਜ਼ਿਆਦਾਤਰ ਵਿਦਿਆਰਥੀ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸੰਬੰਧਤ ਹਨ, ਜਿਸ ਕਰਕੇ ਸਾਰੇ ਪਰਿਵਾਰਾਂ ਕੋਲ ਸਮਾਰਟ ਫੋਨ ਨਹੀਂ ਹਨ। ਜਿਸ ਦਾ ਸਿੱਧਾ ਅਸਰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ 'ਤੇ ਪੈਂਦਾ ਹੈ ਅਤੇ ਸ਼ਾਇਦ ਇਹੀ ਕਾਰਨ ਹੈ ਕਿ ਸਰਕਾਰ ਵੀ ਉਨ੍ਹਾਂ ਨੂੰ ਪੜ੍ਹਾਈ ਤੋਂ ਵਾਂਝੇ ਰੱਖਣਾ ਚਾਹੁੰਦੀ ਹੈ, ਤਾਂ ਜੋ ਉਨ੍ਹਾਂ ਨੂੰ ਮਾਨਸਿਕ ਪੱਖੋਂ ਕਮਜ਼ੋਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਕਰੋਨਾ ਦੀ ਆੜ ਵਿਚ ਲਗਾਈਆਂ ਗਈਆਂ ਇਨ੍ਹਾਂ ਪਾਬੰਦੀਆਂ ਦੇ ਖ਼ਿਲਾਫ਼ ਵਿਦਿਆਰਥੀਆਂ ਦੇ ਮਾਪੇ ਅਤੇ ਪ੍ਰਾਈਵੇਟ ਬੱਸ ਡਰਾਈਵਰਾਂ ਵਿੱਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਨ੍ਹਾਂ ਦੀ ਮੰਗ ਹੈ ਕਿ ਜਾਂ ਤਾਂ ਹੋਟਲ, ਰੈਸਟੋਰੈਂਟ, ਸਾਪਿੰਗ ਮਾਲ, ਬੱਸਾਂ ਆਦਿ ਵੀ ਮੁਕੰਮਲ ਤੌਰ ਤੇ ਬੰਦ ਕੀਤੀਆਂ ਜਾਣ ਅਤੇ ਜਾਂ ਆਂਗਨਵਾੜੀ ਸੈਂਟਰ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕਾਲਜ ਵੀ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾਣ।

ਉਨ੍ਹਾਂ ਚਿਤਾਵਨੀ ਦਿੱਤੀ ਕਿ 15 ਜਨਵਰੀ ਤੋਂ ਬਾਅਦ ਜੇਕਰ ਚੋਣ ਕਮਿਸ਼ਨਰ ਉਕਤ ਅਦਾਰਿਆਂ ਨੂੰ ਸਮਰੱਥਾ ਨਾਲ ਖੋਲ੍ਹਣ ਦੀ ਅੱਗੇ ਇਜਾਜ਼ਤ ਨਹੀਂ ਦਿੰਦਾ ਹੈ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰਨਗੇ, ਇਸ ਸੰਬੰਧ ਵਿੱਚ ਉਨ੍ਹਾਂ ਨੇ ਐਸ.ਡੀ.ਐਮ ਕਮ ਚੋਣ ਰਿਟਰਨਿੰਗ ਅਫ਼ਸਰ ਜ਼ੀਰਾ ਦੇ ਨਾਮ ਨਾਇਬ ਤਹਿਸੀਲਦਾਰ ਜ਼ੀਰਾ ਨੂੰ ਇੱਕ ਮੰਗ ਪੱਤਰ ਵੀ ਦਿੱਤਾ।

ਇਹ ਵੀ ਪੜ੍ਹੋ: Punjab Assembly Election 2022: ਕੀ 2017 ਦੇ ਅੰਕੜੇ ਬਦਲਣਗੇ, 2022 ਦੇ ਨਤੀਜੇ, ਜਾਣੋ ਲੁਧਿਆਣਾ ਦੇ ਸਿਆਸੀ ਸਮੀਕਰਨ

ETV Bharat Logo

Copyright © 2024 Ushodaya Enterprises Pvt. Ltd., All Rights Reserved.