ਫ਼ਿਰੋਜ਼ਪੁਰ: ਪੈਟਰੋਲ ਅਤੇ ਡੀਜ਼ਲ ਕੀਮਤਾਂ ਵਿੱਚ ਆਏ ਦਿਨ ਇਜ਼ਾਫਾ ਹੋ ਰਿਹਾ ਹੈ ਜਿਸ ਨਾਲ ਪੈਟਰੋਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਫ਼ਿਰੋਜ਼ਪੁਰ ਵਿੱਚ ਅੱਜ ਪੈਟਰੋਲ ਦੀ ਕੀਮਤ ਵਿੱਚ 34 ਪੈਸੇ ਹੋਰ ਵਾਧਾ ਹੋਇਆ ਹੈ ਜਿਸ ਨਾਲ ਪੈਟਰੋਲ ਦੀਆਂ ਕੀਮਤ 101 ਰੁਪਏ 74 ਪੈਸੇ ਹੋ ਗਈ ਹੈ।
ਇਸ ਅੱਤ ਦੀ ਮਹਿੰਗਾਈ ਨੇ ਆਮ ਲੋਕਾਂ ਦੇ ਲੱਕ ਨੂੰ ਤੋੜ ਦਿੱਤਾ ਹੈ। ਵੱਧਦੇ ਪੈਟਰੋਲ ਦੇ ਦਾਮਾਂ ਨੇ ਆਮ ਜਨ ਦੇ ਘਰਾਂ ਦੇ ਬਜਟ ਨੂੰ ਬੁਰੀ ਤਰ੍ਹਾਂ ਹਿੱਲਾ ਦਿੱਤਾ। ਲੋਕ ਇਸ ਮਹਿੰਗਾਈ ਤੋਂ ਪਰੇਸ਼ਾਨ ਹੋ ਗਏ ਹਨ।
ਇਹ ਵੀ ਪੜ੍ਹੋ:ਫਿਰ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਲੋਕਾਂ 'ਚ ਭਾਰੀ ਰੋਸ
ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਟੈਕਸ ਘਟਾਉਣ ਚਾਹੀਦਾ ਹੈ ਅਤੇ ਕੁਝ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਕਾਰ ਅਤੇ ਮੋਟਰ ਸਾਈਕਲ ਛੱਡ ਸਾਈਕਲ ਚਲਾਉਣਾ ਪੈ ਸਕਦਾ ਹੈ।