ਫਿਰੋਜ਼ਪੁਰ: ਪਾਕਿਸਤਾਨ ਦੇ ਨਸ਼ਾ ਤਸਕਰ ਨਿਰੰਤਰ ਭਾਰਤ ਵਿੱਚ ਹੈਰੋਇਨ ਦੀ ਖੇਪ ਭੇਜਣ ਵਿਚ ਲੱਗੇ ਹੋਏ ਹਨ, ਪੰਜਾਬ ਪੁਲਿਸ, ਬੀਐੱਸਐੱਫ ਅਤੇ ਭਾਰਤੀ ਏਜੰਸੀਆਂ ਪਾਕਿਸਤਾਨ ਦੇ ਨਸ਼ਾ ਤਸਕਰਾਂ ਦੇ ਇਰਾਦਿਆਂ ਨੂੰ ਅਸਫਲ ਕਰ ਰਹੀਆਂ ਹਨ।
ਬੀਐੱਸਐੱਫ ਦੀ ਬਟਾਲੀਅਨ 2 ਤੇ ਸੀਆਈ ਸਟਾਫ ਨੇ ਇੱਕ ਸਾਂਝਾ ਅਭਿਆਨ ਕਰ ਕੇ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜੋ ਕਿ ਪਾਕਿਸਤਾਨ ਤੋਂ ਕੈਨੀ ਵਿੱਚ ਲੁਕੋ ਕੇ ਲਿਆਂਦੀ ਜਾ ਰਹੀ ਸੀ। ਪੁਲਿਸ ਨੇ ਹੈਰੋਇਨ ਦੇ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਸਕਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 10 ਕਰੋੜ ਰੁਪਏ ਹੈ।
ਇਹ ਵੀ ਪੜੋ: ਨਾਜਾਇਜ਼ ਅਸਲੇ ਸਮੇਤ ਇੱਕ ਕਾਬੂ
ਮੁਲਜ਼ਮ ਦੀ ਪਛਾਣ ਸਤਪਾਲ ਸਿੰਘ ਉਰਫ ਸੱਤੂ ਪੁੱਤਰ ਪਰਮਜੀਤ ਸਿੰਘ ਵਾਸੀ ਗੱਟੇ ਅਜੈਬ ਸਿੰਘ ਵਾਲੀ ਦਾ ਰਹਿਣ ਵਾਲਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਤਾਂ ਦਰਜ ਨਹੀਂ ਹੈ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਕਦੋਂ ਤੋਂ ਇਹ ਕੰਮ ਕਰ ਰਿਹਾ ਹੈ।
ਇਹ ਵੀ ਪੜੋ: ਸਿਰਫਿਰੇ ਆਸ਼ਿਕ ਨੇ ਦੋ ਬੱਚਿਆਂ ਦਾ ਕੀਤਾ ਕਤਲ ਮਗਰੋਂ ਕੀਤੀ ਖ਼ੁਦਕੁਸ਼ੀ