ਫਿਰੋਜ਼ਪੁਰ: ਬਸੰਤ ਪੰਚਮੀ ਦਾ ਤਿਓਹਾਰ ਨੇੜੇ ਆ ਰਿਹਾ ਹੈ ਜਿਸ ਨੂੰ ਲੈ ਕੇ ਲੋਕ ਪਤੰਗਾਂ ਡੋਰਾਂ ਦੀ ਖਰੀਦਦਾਰੀ ਕਰ ਰਹੇ ਹਨ। ਫਿਰੋਜ਼ਪੁਰ ਵਿੱਚ ਇਹ ਤਿਓਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਤਿਓਹਾਰ 'ਤੇ ਪਤੰਗ ਉਡਾਓਣ ਲਈ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ ਜੋ ਸਰਕਾਰ ਵੱਲੋਂ ਬੈਨ ਕੀਤੀ ਹੋਈ ਹੈ। ਇਸੇ ਤਹਿਤ ਫਿਰੋਜ਼ਪੁਰ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ 19 ਗੱਟੂ ਚਾਈਨਾ ਡੋਰ ਦੇ ਜਬਤ ਕੀਤੇ।
ਇਸ ਮੌਕੇ ਥਾਣਾ ਸਿਟੀ ਦੇ ਐਸਐਚਓ ਨੇ ਦੱਸਿਆ ਕਿ ਡੀਸੀ ਫਿਰੋਜ਼ਪੁਰ ਦੀਆਂ ਹਿਦਾਇਤਾਂ ਮੁਤਾਬਕ ਉਨ੍ਹਾਂ ਨੇ ਚਾਈਨਾ ਡੋਰ ਵਰਤੋਂ ਨਾ ਕਰਨ ਸਬੰਧੀ ਛਾਪੇਮਾਰੀ ਕੀਤੀ ਅਤੇ ਚਾਈਨਾ ਡੋਰ ਦੇ 19 ਗੱਟੂ ਜਬਤ ਕੀਤੇ। ਉਨ੍ਹਾਂ ਲੋਕਾਂ ਤੋਂ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਦੀ ਵਰਤੋਂ ਹੀ ਨਾ ਕਰਨ ਤਾਂ ਜੋ ਇਸ ਨਾਲ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ ਵਿੱਚ ਪਾਣੀਆਂ ਦੇ ਮੁੱਦੇ 'ਤੇ ਮਤਾ ਪਾਸ, ਕਿਹਾ- ਇੱਕ ਵੀ ਬੂੰਦ ਨਹੀਂ ਵਾਧੂ
ਇਸ ਦੇ ਨਾਲ ਹੀ ਉਨ੍ਹਾਂ ਨੇ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਵੀ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਸਾਨੂੰ ਇਸ ਕੋਈ ਵੀ ਜਾਣਕਾਰੀ ਮਿਲਣ 'ਤੇ ਫੌਰੀ ਕਾਰਵਾਈ ਕੀਤੀ ਜਾਵੇਗੀ।