ਫਿਰੋਜ਼ਪੁਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ 21 ਦਿਨਾਂ ਲਈ ਤਾਲਾਬੰਦੀ ਕੀਤੀ ਗਈ ਹੈ ਅਤੇ ਪੰਜਾਬ ਵਿੱਚ ਮੁਕੰਮਲ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦੇ ਸਰਕਾਰ ਵੱਲੋਂ ਲੋਕਾਂ ਨੂੰ ਜ਼ਰੂਰਤ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਫ਼ਿਰੋਜ਼ਪੁਰ ਵਿਖੇ ਅੱਜ ਪੁਲਿਸ ਵੱਲੋਂ ਗ਼ਰੀਬ ਲੋਕਾਂ ਨੂੰ ਲੰਗਰ ਵੰਡਿਆ ਗਿਆ। ਇਸ ਮੌਕੇ ਸਰਕਾਰ ਵੱਲੋਂ ਬਣਾਏ ਗਏ ਗਰੁੱਪ 'ਮੇਅ ਆਈ ਹੈਲਪ ਯੂ' ਦੇ ਮੈਂਬਰਾਂ ਨਾਲ ਮਿਲ ਕੇ ਪੁਲਿਸ ਨੇ ਗ਼ਰੀਬ ਬਸਤੀਆਂ ਵਿੱਚ ਜਾ ਕੇ ਲੋਕਾਂ ਨੂੰ ਘਰ ਵਿੱਚ ਲੰਗਰ ਮੁਹੱਈਆ ਕਰਵਾਇਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸਮਾਜ ਸੇਵੀ ਸੰਸਥਾ ਦੇ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਗੁਰਦੁਆਰੇ ਵਿੱਚੋਂ ਲੰਗਰ ਤਿਆਰ ਕਰਵਾ ਕੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਲੰਗਰ ਨੂੰ ਦੇਖ ਕੇ ਲੋਕਾਂ ਨੇ ਭੀੜ ਪਾ ਲਈ ਜੋ ਠੀਕ ਨਹੀਂ।
ਇਹ ਵੀ ਪੜ੍ਹੋ: ਕੋਵਿਡ-19: ਕੇਸਾਂ ਦੀ ਗਿਣਤੀ ਵਿੱਚ ਅਮਰੀਕਾ ਚੀਨ ਨਾਲੋਂ ਵੀ ਟੱਪਿਆ, ਅੰਕੜਾ 85,000 ਤੋਂ ਪਾਰ
ਸ਼ਹਿਰ ਦੇ ਡੀਐਸਪੀ ਨੇ ਕਿਹਾ ਕਿ ਗ਼ਰੀਬ ਲੋਕਾਂ ਨੂੰ ਲੰਗਰ ਮੁਹੱਈਆ ਕਰਵਾਉਣ ਲਈ ਉਹ ਸਮਾਜ ਸੇਵੀ ਸੰਸਥਾ ਨਾਲ ਪਹੁੰਚੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੰਗਰ ਨੂੰ ਦੇਖ ਕੇ ਭੀੜ ਨਾ ਪਾਇਆ ਕਰਨ ਕਿਉਂਕਿ ਇਹ ਉਨ੍ਹਾਂ ਲਈ ਹੀ ਹਾਨੀਕਾਰਕ ਸਾਬਤ ਹੋਵੇਗਾ।