ਫਿਰੋਜ਼ਪੁਰ: ਸੀ.ਆਈ.ਏ ਸਟਾਫ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਸਮਗਲਰਾਂ ਨੂੰ 440 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਥਾਣਾ ਆਰਿਫ ਕੇ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਫਿਰੋਜ਼ਪੁਰ ਨੇ ਦੱਸਿਆ ਕਿ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ ਤਾਂ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਰਾਜਵਿੰਦਰ ਸਿੰਘ ਉਰਫ਼ ਰਾਜੂ ਦੇ ਪਿਛਲੇ ਲੰਬੇ ਸਮੇਂ ਤੋਂ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਸਬੰਧ ਹਨ, ਜੋ ਅਕਸਰ ਪਾਕਿਸਤਾਨੀ ਤਸਕਰਾਂ ਨਾਲ ਫੋਨ 'ਤੇ ਗੱਲ ਕਰਦਾ ਹੈ ਅਤੇ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਭਾਰਤ 'ਚ ਤਸਕਰੀ ਕਰਦਾ ਹੈ।
ਇਸ ਦੇ ਨਾਲ ਹੀ ਰਾਜਵਿੰਦਰ ਸਿੰਘ ਦਾ ਦੋਸਤ ਜੋਗਿੰਦਰ ਸਿੰਘ ਵੀ ਉਸਦਾ ਸਾਥ ਦਿੰਦਾ ਹੈ। ਜੋਗਿੰਦਰ ਸਿੰਘ ਆਤਮਾ ਸਿੰਘ ਦੇ ਖੇਤਾਂ 'ਚ ਕੰਮ ਕਰਦਾ ਹੈ ਅਤੇ ਬਾਰਡਰ ਪਾਰ ਜ਼ਮੀਨ 'ਤੇ ਕੰਮ ਕਰਨ ਗਿਆ ਪਾਕਿਸਤਾਨ ਤੋਂ ਆਈ ਹੈਰੋਇਨ ਨੂੰ ਭਾਰਤ ਲੈ ਕੇ ਆਉਂਦਾ ਸੀ।
ਪੁਲਿਸ ਵੱਲੋਂ ਸੂਚਨਾ ਦੇ ਅਧਾਰ 'ਤੇ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਬੀਐਸਐਫ ਨਾਲ ਸਾਂਝੇ ਅਪ੍ਰੇਸ਼ਾਨ ਦੌਰਾਨ 440 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਛਾਪੇਮਾਰੀ ਕਰਕੇ ਰਾਜਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰਿ ਲਿਆ ਗਿਆ। ਪੁਲਿਸ ਦਾ ਕਹਿਣਾ ਕਿ ਆਰੋਪੀਆਂ ਕੋਲੋਂ ਪੁੱਛਗਿਛ ਜਾਰੀ ਹੈ।
ਇਹ ਵੀ ਪੜ੍ਹੋ:ਸਾਲ 2022 ’ਚ ਪੰਜਾਬ ਦੇ ਲੋਕ 'ਆਪ' ਦੀ ਸਰਕਾਰ ਬਣਾਉਣਾ ਚਾਹੁੰਦੇ ਹਨ: ਜਰਨੈਲ ਸਿੰਘ