ਫਿਰੋਜ਼ਪੁਰ: ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਨਵੇਂ ਆਏ DSP ਗੁਰੂਹਰਸਹਾਏ ਗੋਬਿੰਦਰ ਸਿੰਘ ਨੇ ਨਸ਼ਾ ਤਸਕਰਾਂ ਖਿਲਾਫ਼ ਸ਼ਿਕੰਜਾ ਕੱਸਦੇ ਹੋਏ ਥਾਣਾ ਮੁਖੀ ਜਸਵਰਿੰਦਰ ਸਿੰਘ ਨਾਲ ਬਣਾਏ ਪਲੈਨ ਤੋਂ ਬਾਅਦ ਆਪਣਾ ਕਾਰਜਕਾਲ ਸੰਭਾਲਣ ਦੇ ਦੂਜੇ ਦਿਨ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਚ ਸਫਲਤਾ ਹਾਸਲ ਕੀਤੀ ਹੈ।
ਇਸ ਦੇ ਨਾਲ ਹੀ ਹੈਰੋਇਨ ਸਮੇਤ ਇੱਕ ਹੋਰ ਨੌਜਵਾਨ ਨੂੰ ਵੀ ਕਾਬੂ ਕੀਤਾ ਹੈ। DSP ਗੋਬਿੰਦਰ ਸਿੰਘ ਨੇ ਦੱਸਿਆ ਕਿ ਮੇਰੇ ਸੂਚਨਾ ਦੇ ਆਧਾਰ ਤੇ ਮਾੜੇ ਕਲਾ ਦਾ ਇੱਕ ਨੌਜਵਾਨ 10 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਅਤੇ ਇਕ ਹੋਰ ਨੌਜਵਾਨ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । DSP ਨੇ ਦੱਸਿਆ ਕਿ ਦੋਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜੋ: ਲੋਕਾਂ ਨੇ ਚੋਰਾਂ ਦਾ ਕੀ ਕੀਤਾ ਹਾਲ, ਦੇਖੋ ਵੀਡੀਓ