ETV Bharat / state

ਪੁਲਿਸ ਨੇ ਨਸ਼ਾ ਤਸਕਰਾਂ ਕੋਲੋਂ ਸਮਾਨ ਕੀਤਾ ਬਰਾਮਦ

author img

By

Published : Mar 17, 2021, 1:11 PM IST

ਪਿਛਲੇ ਦਿਨੀਂ ਰਾਜਸਥਾਨ ਤੋਂ ਪੰਜਾਬ ਨਸ਼ਾ ਤਸਕਰਾਂ ਨੂੰ ਫੜਨ ਪਹੁੰਚੀ ਪੁਲਿਸ ਵਲੋਂ ਫਿਰੋਜ਼ਪੁਰ ਪੁਲਿਸ ਨਾਲ ਮਿਲ ਕੇ ਸਾਂਝਾ ਅਪ੍ਰੇਸ਼ਨ ਕੀਤਾ ਗਿਆ ਸੀ, ਜਿਸ 'ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਗੋਲੀਆਂ ਵੀ ਚੱਲੀਆਂ ਅਤੇ ਇੱਕ ਵਿਅਕਤੀ ਇਸ 'ਚ ਜ਼ਖ਼ਮੀ ਵੀ ਹੋਇਆ, ਜਦਕਿ ਪੁਲਿਸ ਵਲੋਂ ਅੰਗਰੇਜ਼ ਸਿੰਘ ਨਾਮ ਦੇ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ।

ਤਸਵੀਰ
ਤਸਵੀਰ

ਫਿਰੋਜ਼ਪੁਰ: ਪਿਛਲੇ ਦਿਨੀਂ ਰਾਜਸਥਾਨ ਤੋਂ ਪੰਜਾਬ ਨਸ਼ਾ ਤਸਕਰਾਂ ਨੂੰ ਫੜਨ ਪਹੁੰਚੀ ਪੁਲਿਸ ਵਲੋਂ ਫਿਰੋਜ਼ਪੁਰ ਪੁਲਿਸ ਨਾਲ ਮਿਲ ਕੇ ਸਾਂਝਾ ਅਪ੍ਰੇਸ਼ਨ ਕੀਤਾ ਗਿਆ ਸੀ, ਜਿਸ 'ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਗੋਲੀਆਂ ਵੀ ਚੱਲੀਆਂ ਅਤੇ ਇੱਕ ਵਿਅਕਤੀ ਇਸ 'ਚ ਜ਼ਖ਼ਮੀ ਵੀ ਹੋਇਆ, ਜਦਕਿ ਪੁਲਿਸ ਵਲੋਂ ਅੰਗਰੇਜ਼ ਸਿੰਘ ਨਾਮ ਦੇ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ। ਫਿਰੋਜ਼ਪੁਰ ਪੁਲਿਸ ਦੇ ਡੀਐਸਪੀ ਬਰਿੰਦਰ ਸਿੰਘ ਦਾ ਕਹਿਣਾ ਕਿ ਉਕਤ ਕਾਬੂ ਕੀਤੇ ਗਏ ਨੌਜਵਾਨ ਕੋਲੋਂ 20 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਕਿ ਕਾਬੂ ਕੀਤੇ ਗਏ ਆਰੋਪੀਆਂ 'ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਵੀਡੀਓ

ਪੁਲਿਸ ਦਾ ਕਹਿਣਾ ਕਿ ਕਾਬੂ ਕੀਤੇ ਗਏ ਵਿਅਕਤੀ ਕੋਲੋਂ ਹੱਥਕੜੀ ਖੋਲ੍ਹਣ ਵਾਲੀ ਮਾਸਟਰ ਚਾਬੀ ਬਰਾਮਦ ਕੀਤੀ ਗਈ ਹੈ, ਜਿਸ ਨਾਲ ਕਿਸੇ ਵੀ ਹੱਥਕੜੀ ਨੂੰ ਖੋਲਿਆ ਜਾ ਸਕਦਾ ਹੈ। ਪੁਲਿਸ ਦਾ ਕਹਿਣਾ ਕਿ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਵਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਆਰੋਪੀ ਦਾ ਰਿਮਾਂਡ ਲੈਕੇ ਗੰਭੀਰਤਾ ਨਾਲ ਪੁੱਛਗਿਛ ਕੀਤੀ ਜਾਵੇਗੀ ਤੇ ਉਮੀਦ ਹੈ ਕਿ ਹੋਰ ਵੀ ਖੁਲਾਸੇ ਹੋਣਗੇ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਕਿ ਹੋਰ ਨਸ਼ਾ ਤਸਕਰਾਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਮੰਡੀ ਤੋਂ ਭਾਜਪਾ ਸੰਸਦ ਮੈਂਬਰ ਰਾਮ ਸਵਰੂਪ ਦੀ ਮੌਤ, ਖੁਦਕੁਸ਼ੀ ਦਾ ਸ਼ੱਕ

ETV Bharat Logo

Copyright © 2024 Ushodaya Enterprises Pvt. Ltd., All Rights Reserved.