ਫਿਰੋਜ਼ਪੁਰ: ਪੰਜਾਬ ਪੁਲਿਸ ਵਲੋਂ ਲੁੱਟ ਦੀ ਵਾਰਦਾਤ ਨੂੰ ਤਿੰਨ ਦਿਨਾਂ 'ਚ ਹੱਲ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਘਟਨਾ ਫਿਰੋਜ਼ਪੁਰ ਦੀ ਹੈ, ਜਿਥੇ ਬੀਤੀ 26 ਮਈ ਨੂੰ ਕੁਝ ਬਦਮਾਸ਼ਾਂ ਵਲੋਂ ਇੱਕ ਸਕੂਟੀ ਚਾਲਕ ਦੇ ਅੱਖਾਂ 'ਚ ਮਿਰਚਾ ਪਾ ਕੇ ਸਕੂਟੀ ਅਤੇ ਤੀਹ ਹਜ਼ਾਰ ਦੀ ਨਕਦੀ ਲੈਕੇ ਫ਼ਰਾਰ ਹੋ ਗਏ ਸੀ। ਇਸ ਮਾਮਲੇ 'ਚ ਪੁਲਿਸ ਵਲੋਂ ਮੁਸਤੈਦੀ ਵਰਤਦਿਆਂ ਕਾਰਵਾਈ ਕੀਤੀ ਗਈ ਅਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਫਿਰੋਜ਼ਪੁਰ ਨੇ ਦੱਸਿਆ ਕਿ ਜਦੋਂ ਪੀੜ੍ਹਤ ਸ਼ਲਵਿੰਦਰ ਸਿੰਘ ਬੈਂਕ ਤੋਂ ਪੈਸੇ ਕਢਵਾ ਕੇ ਵਾਪਸ ਆ ਰਿਹਾ ਸੀ ਤਾਂ ਕੁਝ ਬਦਮਾਸ਼ਾਂ ਵਲੋਂ ਉਸ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ 'ਚ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਕਿ ਕਾਬੂ ਕੀਤੇ ਮੁਲਜ਼ਮ ਦਾ ਨਾਮ ਗੁਰਚਰਨ ਸਿੰਘ ਹੈ।
ਉਨ੍ਹਾਂ ਦੱਸਿਆ ਕਿ ਇਸ ਦੇ ਤਿੰਨ ਸਾਥੀਆਂ ਦੀ ਪੁਲਿਸ ਭਾਲ ਕਰ ਰਹੀ ਹੈ, ਜੋ ਜਲਦੀ ਗ੍ਰਿਫ਼ਤਾਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਘਟਨਾ 'ਚ ਮੁੱਖ ਮੁਲਜ਼ਮ ਲਵਜੀਤ ਸਿੰਘ ਹੈ, ਜਿਸ ਦੀ ਪੁਲਿਸ ਭਾਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਘਟਨਾ 'ਚ ਵਰਤੀ ਗੱਡੀ ਤੋਂ ਇਲਾਵਾ ਚੋਰੀ ਕੀਤੀ ਸਕੂਟੀ, ਅਦਾਰ ਕਾਰਡ ਦੀ ਫੋਟੋ ਕਾਪੀ, ਚੈਕ ਬੁੱਕ ਆਦਿ ਬਰਾਮਦ ਕਰ ਲਏ ਗਏ ਹਨ। ਪੁਲਿਸ ਦਾ ਕਹਿਣਾ ਕਿ ਪੈਸਿਆਂ ਦੀ ਬਰਾਮਦਗੀ ਕਰਨੀ ਬਾਕੀ ਹੈ।
ਇਹ ਵੀ ਪੜ੍ਹੋ:ਚੱਕਰਵਾਤੀ ਤੂਫ਼ਾਨ (Cyclonic storm) ਯਾਸ ਨੇ ਮਕਾਨ ਕੀਤਾ ਢਹਿ-ਢੇਰੀ