ਫਿਰੋਜ਼ਪੁਰ: ਜ਼ਿਲ੍ਹੇ ‘ਚ ਪੁਲਿਸ ਨੂੰ ਬੰਬ ਬਲਾਸਟ ਅਤੇ ਕਤਲ ਮਾਮਲੇ ਦੇ ਵਿੱਚ ਵੱਡੀ ਸਫਲਤਾ ਮਿਲੀ ਹੈ । ਪੁਲਿਸ ਨੇ ਬੰਬ ਬਲਾਸਟ ਮਾਮਲੇ ਦੇ ਵਿੱਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਹੈ। ਅਦਾਲਤ ਵੱਲੋਂ ਮੁਲਾਜ਼ਮਾਂ ਦਾ ਪੰਜ ਦਾ ਰਿਮਾਂਡ ਦਿੱਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਲੈਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮਾਮਲੇ ਦੇ ਵਿੱਚ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜੋ ਜਲਾਲਾਬਾਦ ਦੇ ਵਿੱਚ ਬਲਾਸਟ ਹੋਇਆ ਸੀ ਅਤੇ ਉਸ ਮਾਮਲੇ ਦੇ ਵਿੱਚ ਜੋ ਉੱਥੋਂ ਦੀ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਜਾਂਚ ਕੀਤੀ ਤਾਂ ਉਨ੍ਹਾਂ ਨੇ ਮੰਨਿਆ ਕਿ ਫਿਰੋਜ਼ਪੁਰ ਚ ਬਲਾਸਟ ਦੀ ਵਾਰਦਾਤ ਵੀ ਉਨ੍ਹਾਂ ਵੱਲੋਂ ਹੀ ਕੀਤੀ ਗਈ ਸੀ। ਇਸਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਪੁਲਿਸ ਨੂੰ ਮੁਲਜ਼ਮਾਂ ਦਾ 5 ਦਿਨ ਦਾ ਰਿਮਾਂਡ ਦਿੱਤਾ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਸਦੇ ਨਾਲ ਹੀ ਪੁਲਿਸ ਨੇ ਕਤਲ ਮਾਮਲੇ ਨੂੰ ਵੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਵਿਆਹ ਸਮਾਗਮ ਦੇ ਵਿੱਚ ਜਾਂਦੇ ਸਮੇਂ ਸ਼ਖ਼ਸ ਨੇ ਮਾਮੂਲੀ ਤਕਰਾਰ ਦੇ ਚੱਲਦੇ ਨਾਲ ਦੇ ਸਾਥੀ ਦਾ ਕਤਲ ਕਰ ਦਿੱਤਾ ਸੀ। ਪੁਲਿਸ ਨੇ ਦੱਸਿਆ ਕਿ ਉਸ ਤੋਂ ਬਾਅਦ ਮੁਲਜ਼ਮਾਂ ਕਈ ਸਾਲਾਂ ਤੋਂ ਫਰਾਰ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਡੂੰਘਾਈ ਨਾਲ ਜਾਂਚ ਦੇ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਕਿਸੇ ਹੋਰ ਮਾਮਲੇ ਦੇ ਵਿੱਚ ਮੁਕਤਸਰ ਜੇਲ੍ਹ ਦੇ ਵਿੱਚ ਬੰਦ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਜਾਂਚ ਵਿੱਚ ਇਹ ਮੰਨਿਆ ਹੈ ਕਿ ਕਤਲ ਉਸ ਵੱਲੋਂ ਕੀਤਾ ਗਿਆ ਸੀ। ਫਿਲਹਾਲ ਪੁਲਿਸ ਵੱਲੋਂ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਕਾਬੂ ਕੀਤੇ ਗਏ ਸ਼ਖ਼ਸ ਦੇ ਵੀ ਬਲਾਸਟ ਮਾਮਲੇ ਦੇ ਨਾਲ ਤਾਰ ਜੁੜੇ ਦੱਸੇ ਜਾ ਰਹੇ ਹੈ।