ਫਿਰੋਜ਼ਪੁਰ: ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਲੈ ਕੇ ਪੰਜਾਬ ਭਰ ਧਰਨਾ ਪ੍ਰਦਰਸ਼ਨ ਚੱਲ ਰਹੇ ਹਨ। ਦਿੱਲੀ ਦੀਆਂ ਬਰੂਹਾਂ ’ਤੇ ਅੰਦੋਲਨ ਚੱਲ ਰਿਹਾ ਹੈ। ਇਸੇ ਲੜੀ ਤਹਿਤ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਮਬੋਕੇ ਅਤੇ ਦੋਨਾਂ ਤੇਲੁ ਮਲ ਦੀ ਪੰਚਾਇਤ (Panchayat) ਵੱਲੋਂ ਪਿੰਡ ਵਿਚ ਸਿਆਸੀ ਪਾਰਟੀਆਂ ਦੇ ਬਾਈਕਾਟ (Boycott) ਦੇ ਬੈਨਰ ਲਗਾਏ ਗਏ ਹਨ।
ਇਸ ਮੌਕੇ ਪਿੰਡ ਵਾਸੀਆ ਦਾ ਕਹਿਣਾ ਹੈ ਕਿ ਜਦੋ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਹਨ।ਉਨ੍ਹੀ ਦੇਰ ਤੱਕ ਸਾਰੀ ਪਾਰਟੀਆਂ ਦਾ ਅਸੀਂ ਬਾਈਕਾਟ ਕੀਤਾ ਹੈ ਅਤੇ ਸਾਰੀ ਪਾਰਟੀਆਂ ਦਾ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਪੰਚਾਇਤ ਮੈਂਬਰ ਕੰਧਾਰਾ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਕਾਲੇ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ ਹੈ ਉਦੋਂ ਤੱਕ ਦਿੱਲੀ ਦੇ ਅੰਦੋਲਨ ਦੇ ਨਾਲ ਨਾਲ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੇ ਪਿੰਡ ਵਿਚ ਪੋਸਟਰ ਲਗਾਏ ਹਨ ਕਿ ਪੰਜਾਬ ਦੀ ਕੋਈ ਵੀ ਰਾਜਨੀਤਿਕ ਪਾਰਟੀ ਪਿੰਡ ਵਿਚ ਨਾ ਆਵੇ ਨਹੀਂ ਤਾਂ ਵਿਰੋਧ ਕੀਤਾ ਜਾਵੇਗਾ।
ਪਿੰਡ ਵਾਸੀ ਜਗਰੂਪ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਹੀ ਨਹੀ ਸਗੋਂ ਪੂਰੇ ਦੇਸ਼ ਵਿਚ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਪਿੰਡ ਵਿਚ ਆਏ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।