ਫਿਰੋਜ਼ਪੁਰ: ਖਾਲਿਸਤਾਨੀ ਅਤੇ ਵੱਖਰੇ ਦੇਸ਼ ਦੀ ਮੰਗ ਨੂੰ ਲੈਕੇ ਪੰਜਾਬ ਅੰਦਰ ਅਕਸਰ ਹੀ ਸਿੱਕ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਗਤੀਵਿਧੀਆਂ ਚਲਾਈਆਂ ਜਾਂਦੀਆਂ ਨੇ। ਇਸ ਵਾਰ ਗੁਰਪਤਵੰਤਤ ਪੰਨੂ ਨੇ ਚੁਣਿਆ ਹੈ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਮੱਖੂ ਰੇਲਵੇ ਸਟੇਸ਼ਨ ਨੂੰ। ਮੱਖੂ ਰੇਲਵੇ ਸਟੇਸ਼ਨ ਉੱਤੇ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਅਤੇ ਨਾਅਰਿਆਂ ਰਾਹੀਂ ਸਪੱਸ਼ਟ ਸੰਦੇਸ਼ ਖਾਲਿਸਤਾਨ ਦੇ ਹੱਕ ਵਿੱਚ ਦਿੱਤਾ ਗਿਆ। ਕੁਝ ਸਮੇਂ ਬਾਅਦ ਗੁਰਵੰਤ ਸਿੰਘ ਪੰਨੂੰ ਵੱਲੋਂ ਵੀਡੀਓ ਵਾਇਰਲ ਕੀਤੀ ਗਈ।
ਪੰਨੂੰ ਵੱਲੋਂ ਕੀਤੀ ਗਈ ਵੀਡੀਓ ਵਾਇਰਲ: ਮੱਖੂ ਰੇਲਵੇ ਸਟੇਸ਼ਨ ਉੱਤੇ ਖਾਲਿਸਤਾਨ ਪੱਖੀ ਨਾਅਰੇ ਲਿਖਏ ਜਾਣ ਤੋਂ ਕੁਝ ਦੇਰ ਬਾਅਦ ਹੀ ਸਿੱਖ਼ਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਵੀਡੀਓ ਵਾਇਰਲ ਕੀਤੀ ਗਈ। ਜਿਸ ਵਿੱਚ ਉਸਨੇ ਕਿਹਾ ਕਿ ਮੱਖੂ ਰੇਲਵੇ ਸਟੇਸ਼ਨ ਉੱਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਨਾਲ-ਨਾਲ ਹੋਰ ਸ਼ਹਿਰਾਂ ਵਿੱਚ 15 16 ਮਾਰਚ ਨੂੰ ਬਠਿੰਡਾ ਅੰਮ੍ਰਿਤਸਰ ਲੁਧਿਆਣਾ ਜੰਕਸ਼ਨ ਦੀਆਂ ਸਾਰੀਆਂ ਟਰੇਨਾ ਬੰਦ ਰਹਿਣਗੀਆਂ ਅਤੇ ਉਸ ਵੱਲੋਂ ਕਿਹਾ ਗਿਆ ਕਿ ਖਾਲਿਸਤਾਨ ਦੇ ਸਿੰਘਾਂ ਵੱਲੋਂ ਰੇਲਵੇ ਟਰੈਕ ਉਪਰ ਲਾਲ ਝੰਡੇ ਲਗਾਏ ਗਏ ਹਨ। ੳਸ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਪੰਜਾਬੀ 15 ,16 ਤਾਰੀਕ ਨੂੰ ਰੇਲਾਂ ਉੱਤੇ ਨਾ ਚੜ੍ਹੇ।
ਗਤੀਵਿਧੀਆਂ ਖ਼ਿਲਾਫ਼ ਐਕਸ਼ਨ: ਦੱਸ ਦਈਏ ਕਿ ਅਕਸਰ ਹੀ ਦੇਖਣ ਨੂੰ ਮਿਲਦਾ ਹੈ ਕਿ ਭਾਰਤ ਵਿਰੋਧੀ ਤਾਕਤਾਂ ਦੇਸ਼ ਨੂੰ ਖਿੰਡਾਉਣ ਵਾਸਤੇ ਕਈ ਤਰ੍ਹਾਂ ਦੀਆਂ ਕੋਝੀਆਂ ਚਾਲਾਂ ਖੇਡਦੇ ਰਹਿੰਦੇ ਹਨ, ਪਰ ਉਨ੍ਹਾਂ ਦੀਆਂ ਸਾਰੀਆਂ ਚਾਲਾਂ ਉਪਰ ਪਾਣੀ ਫਿਰ ਜਾਂਦਾ ਹੈ। ਕਈ ਵਾਰ ਦੇਖਣ ਨੂੰ ਮਿਲਿਆ ਹੈ ਕਿ ਪੰਜਾਬ ਵਿੱਚ ਵੱਖ-ਵੱਖ ਥਾਵਾਂ ਉੱਤੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਕਦੀ ਧਾਰਮਿਕ ਸਥਾਨ ਕਦੀ ਪ੍ਰਸ਼ਾਸਨਿਕ ਆਧਾਰਾਂ ਉੱਤੇ ਖਾਲਸਤਾਨ ਜਿੰਦਾਬਾਦ ਅਤੇ ਹਿੰਦੋਸਤਾਨ ਮੁਰਦਾਬਾਦ ਦੇ ਨਾਅਰੇ ਲਿਖੇ ਜਾਂਦੇ ਹਨ ਅਤੇ ਉਸ ਵੱਲੋਂ ਕਿਹਾ ਜਾਂਦਾ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ। ਇਸੇ ਦੇ ਚਲਦੇ ਅੱਜ ਮੱਖੂ ਰੇਲਵੇ ਸਟੇਸ਼ਨ ਦੇ ਬੋਰਡ ਉਪਰ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਦੂਜੇ ਪਾਸੇ ਮਾਮਲੇ ਉੱਤੇ ਪੁਲਿਸ ਦਾ ਕਹਿਣਾ ਹੈ ਕਿ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਕੋਝੀ ਹਰਕਤ ਕਰਨ ਵਾਲੇ ਮੁਲਜ਼ਮਾਂ ਨੂੰ ਫੜ੍ਹਨ ਲਈ ਜੰਗੀ ਪੱਧਰ ਉੱਤੇ ਸੰਘਰਸ਼ ਕੀਤੇ ਜਾ ਰਹੇ ਨੇ। ਪੁਲਿਸ ਦਾ ਕਹਿਣਾ ਹੈ ਕਿ ਬੀਤੇ ਦਿਨੀ ਵੀ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਅੰਦਰ ਖਾਲਿਸਤਨੀ ਗਤੀਵਿਧੀਆਂ ਖ਼ਿਲਾਫ਼ ਸਰਚ ਅਭਿਆਨ ਚਲਾਇਆ ਗਿਆ ਸੀ ਅਤੇ ਬਹੁਤ ਸਾਰੇ ਖਾਲਿਸਤਾਨੀ ਸਮਰਥਕਾਂ ਦੇ ਘਰ ਛਾਪੇਮਾਰੀ ਕੀਤੀ ਗਈ ਸੀ ਅਤੇ ਨੌਜਵਾਨਾਂ ਨੂੰ ਅਪੀਲ ਵੀ ਕੀਤੀ ਗਈ ਸੀ ਕਿ ਉਹ ਕਿਸੇ ਵੀ ਸ਼ਰਾਰਤੀ ਅਨਸਰ ਦੇ ਝਾਂਸੇ ਵਿੱਚ ਆਕੇ ਆਪਣੀ ਜ਼ਿੰਦਗੀ ਤਬਾਹ ਨਾ ਕਰਨ।
ਇਹ ਵੀ ਪੜ੍ਹੋ: Attack on the shops: ਗੁਰੂ ਨਗਰੀ ਦੇ ਰੇਲਵੇ ਸਟੇਸ਼ਨ ਬਾਹਰ ਦੁਕਾਨਾਂ ਦੀ ਭੰਨਤੋੜ, ਹਮਲਾਵਰਾਂ ਨੇ ਕਈ ਦੁਕਾਨਦਾਰ ਕੀਤੇ ਜ਼ਖ਼ਮੀ