ਫਿਰੋਜ਼ਪੁਰ: ਕੇਂਦਰ ਸਰਕਾਰ ਵੱਲੋਂ ਪੰਜਾਬ (Punjab), ਪੱਛਮੀ ਬੰਗਾਲ ਅਤੇ ਅਸਾਮ (Assam) ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਵਧਾ ਦਿੱਤਾ ਹੈ। ਹੁਣ ਬੀਐਸਐਫ (BSF) ਦੇ ਅਧਿਕਾਰੀ ਦੇਸ਼ ਦੀ ਸਰਹੱਦ ਤੋਂ 50 ਕਿਲੋਮੀਟਰ ਤੱਕ ਇਨ੍ਹਾਂ ਸੂਬਿਆਂ ਵਿੱਚ ਤਲਾਸ਼ੀ, ਗ੍ਰਿਫਤਾਰੀਆਂ ਅਤੇ ਜ਼ਬਤ ਕਰਨ ਦੇ ਯੋਗ ਹੋਣਗੇ। ਭਾਵ 50 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਹੁਣ ਬੀਐਸਐਫ (BSF) ਦੇ ਅਧਿਕਾਰ ਪੁਲਿਸ ਦੇ ਲਗਭਗ ਬਰਾਬਰ ਹੋ ਜਾਣਗੇ। ਸੂਬੇ ’ਚ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਲੋਕਾਂ ਵੀ ਆਪਣੀ ਰਾਏ ਦਿੱਤੀ ਜਾ ਰਹੀ ਹੈ।
ਈਟੀਵੀ ਭਾਰਤ ਨੇ ਜਦੋਂ ਆਮ ਲੋਕਾਂ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਕਾਲੇ ਕਾਨੂੰਨਾਂ ਨੂੰ ਬਣਾ ਕੇ ਕਿਸਾਨਾਂ ਤੇ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ ਸਾਨੂੰ ਲੱਗਦਾ ਹੈ ਕਿ ਕੇਂਦਰ ਸਰਕਾਰ ਪੰਜਾਬ ਵਿਚ ਐਮਰਜੈਂਸੀ ਵਰਗੇ ਹਾਲਾਤ ਬਣਾ ਦੇਣਾ ਚਾਹੁੰਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਪੰਜਾਬ ਜਾਂ ਕਿਸੇ ਵੀ ਸੂਬੇ ਦੀ ਪੁਲਿਸ ’ਤੇ ਭਰੋਸਾ ਨਹੀਂ ਹੈ ਤਾਂ ਉਨ੍ਹਾਂ ਨੂੰ ਉਹ ਬੀਐਸਐਫ ਵਿੱਚ ਹੀ ਭਰਤੀ ਕਰਾ ਦੇਣ ਕਿਉਂਕਿ ਬੀਐੱਸਐੱਫ਼ ਦੇ ਕੰਮ ਕਰਨ ਦੇ ਢੰਗ ਤੇ ਪੁਲਿਸ ਦੇ ਕੰਮ ਕਰਨ ਦਾ ਢੰਗ ਵੱਖਰਾ ਹੁੰਦਾ ਹੈ।
ਇਸ ਮੌਕੇ ਲੋਕਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਸਾਰੇ ਦੇਸ਼ ਦੀਆਂ ਤਾਕਤਾਂ ਬੀਐੱਸਐੱਫ ਦੇ ਹੱਥ ਦੇ ਕੇ ਕੇਂਦਰ ਦੇ ਹੱਥ ਮਜ਼ਬੂਤ ਕਰਨਾ ਚਾਹੁੰਦੀ ਹੈ ਤੇ ਸੂਬਿਆਂ ਦੀ ਸ਼ਕਤੀ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਪਿੱਛੇ ਕਾਰਨ ਬੇਸ਼ੱਕ ਨਸ਼ਾ ਤਸਕਰੀ ਜਾਂ ਹਥਿਆਰਾਂ ਦੀ ਤਸਕਰੀ ਰੋਕਣ ਦਾ ਕੰਮ ਹੋਵੇ। ਪਰ ਇਹ ਕੰਮ ਪੰਜਾਬ ਪੁਲਿਸ ਵੀ ਕਰ ਸਕਦੀ ਹੈ। ਇਸ ਲਈ ਇਸ ਤਰ੍ਹਾਂ ਦੇ ਕਾਨੂੰਨ ਬਣਾਉਣੇ ਨਹੀਂ ਚਾਹੀਦੇ ਜਿਸ ਨਾਲ ਆਮ ਲੋਕਾਂ ਨੂੰ ਪਰੇਸ਼ਾਨੀ ਹੋ ਸਕੇ।
ਇਸ ਮੌਕੇ ਲੋਕਾਂ ਨੇ ਕਿਹਾ ਕਿ ਦਿੱਲੀ ਦਾ ਸ਼ਾਸਨ ਪੰਜਾਬ ਨਾਲ ਲੰਬੇ ਸਮੇਂ ਤੋਂ ਵਿਤਕਰਾ ਕਰ ਰਿਹਾ ਹੈ ਅਤੇ ਸਾਨੂੰ ਉਮੀਦ ਦੀ ਕੋਈ ਵੀ ਕੜੀ ਨਜ਼ਰ ਨਹੀਂ ਆ ਰਹੀ ਕਿ ਜਿਸ ਨਾਲ ਪੰਜਾਬ ਦਾ ਭਵਿੱਖ ਸੰਵਾਰਿਆ ਜਾ ਸਕੇ ਇਸ ਲਈ ਇਨ੍ਹਾਂ ਕਾਨੂੰਨਾਂ ਦੀ ਅਸੀਂ ਵੱਧ ਤੋਂ ਵੱਧ ਨਿਖੇਧੀ ਕਰਦੇ ਹਾਂ।
ਇਹ ਵੀ ਪੜੋ: ਜੰਮੂ -ਕਸ਼ਮੀਰ: ਪੁੰਛ ‘ਚ ਮੁਕਾਬਲੇ ਦੌਰਾਨ 2 ਜਵਾਨ ਹੋਏ ਸ਼ਹੀਦ