ETV Bharat / state

ਐੱਨਐੱਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ

ਸੂੂਬੇ ‘ਚ ਐਨਐਚਐਮ ਮੁਲਾਜ਼ਮਾਂ ਦੇ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸਦੇ ਚੱਲਦੇ ਹੀ ਫਿਰੋਜ਼ਪੁਰ ਚ ਐਨਐੱਚਐਮ ਮੁਲਾਜ਼ਮਾਂ ਦੇ ਵਲੋਂ ਛੇਵੇਂ ਦਿਨ ਵੀ ਹੜਤਾਲ ਜਾਰੀ ਰੱਖੀ ਗਈ ਤੇ ਸਰਕਾਰ ਖਿਲਾਫ ਨਾਅਰੇਬਾਜੀ ਕਰਦੇ ਹੋਏ ਮੰਗਾਂ ਵੱਲ ਧਿਆਨ ਦੇਣ ਦੀ ਮੰਗ ਕੀਤੀ ਗਈ।

ਐੱਨਐੱਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ
ਐੱਨਐੱਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ
author img

By

Published : May 11, 2021, 10:26 AM IST

ਫਿਰੋਜ਼ਪੁਰ :ਐਨਐਚਐਮ ਯੂਨੀਅਨ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਰਕਾਰ ਦੁਆਰਾ ਦਿੱਤੀ ਗਈ ਨੋ ਵਰਕ ਨੋ ਪੇਅ ਅਤੇ ਟਰਮੀਨੇਸ਼ਨ ਦੀ ਧਮਕੀ ਦੇ ਬਾਵਜੂਦ ਵੀ ਅੱਜ ਲਗਾਤਾਰ ਛੇਵੇਂ ਦਿਨ ਹੜਤਾਲ ਜਾਰੀ ਹੈ। ਮੁਲਾਜ਼ਮਾਂ ਦੇ ਵਲੋਂ ਫਿਰੋਜ਼ਪੁਰ ਸਿਵਲ ਹਸਪਤਾਲ ‘ਚ ਰੋਸ਼ ਪ੍ਰਦਰਸ਼ਨ ਕੀਤਾ ਗਿਆ।ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਅਤੇ ਕਿਸਾਨਾਂ ਵਲੋਂ ਵੀ ਐਨਐਚਐਮ ਮੁਲਜ਼ਮਾਂ ਦਾ ਸਾਥ ਦਿੱਤਾ ਜਾ ਰਿਹਾ ਹੈ।

ਐੱਨਐੱਚਐਮ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ
ਪ੍ਰਦਰਸ਼ਨਕਾਰੀਆ ਨੇ ਕਿਹਾ ਕਿ ਉਨਾਂ ਵਲੋਂ ਲੰਬੇ ਸਮੇਂ ਤੋਂ ਕੋਰੋਨਾ ਕਾਲ ਵਿੱਚ ਸਰਕਾਰ ਨੂੰ ਸਮੇਂ ਸਮੇਂ ਦਿੱਤੇ ਮੰਗ ਪੱਤਰ ਦੇ ਕੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਸਬੰਧੀ ਮੰਗ ਪੱਤਰ ਦਿੱਤੇ ਗਏ ਪਰ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਬਿਨਾਂ ਕੁਝ ਵੀ ਨਹੀਂ ਮਿਲਿਆ ਜਿਸ ਕਾਰਨ ਜ਼ਿਲ੍ਹਾ ਫਿਰੋਜ਼ਪੁਰ ਦਾ ਸਾਰਾ ਸਟਾਫ ਅੱਜ ਛੇਵੇਂ ਦਿਨ ਲਗਾਤਾਰ ਹੜਤਾਲ ਉਤੇ ਹੈ। ਅੱਜ ਐਨਐਚਐਮ ਕਾਮਿਆਂ ਦੇ ਨਾਲ ਰੈਗੂਲਰ ਜੌਬ ਉੱਤੇ ਕੰਮ ਕਰ ਰਹੇ ਡਾਕਟਰਾਂ, ਪੈਰਾ ਮੈਡੀਕਲ ਯੂਨੀਅਨ ਅਤੇ ਪੈਰਾਮੈਡੀਕਲ ਤਾਲਮੇਲ ਕਮੇਟੀ, ਆਈਸੀਟੀਸੀ ਬਿਜਲੀ ਬੋਰਡ, ਐੱਨ ਆਰ ਐੱਮ ਯੂ ਅਤੇ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਚ ਮੁਲਾਜ਼ਮਾਂ ਦਾ ਧਰਨੇ ਦੇ ਵਿੱਚ ਸਾਥ ਦਿੱਤਾ। ਬੀਤੇ ਦਿਨੀਂ ਐਮਡੀ ਐਨਐਚਐਮ ਦੇ ਵੱਲੋਂ ਇਕ ਪੱਤਰ ਜਾਰੀ ਕਰਕੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਟਰਮੀਨੇਟ ਕਰਨ ਦੀ ਧਮਕੀ ਦਿੱਤੀ ਗਈ ਸੀ। ਪਰ ਉਸ ਧਮਕੀ ਨੂੰ ਨਕਾਰਦਿਆਂ ਹੋਇਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਐਨਐਚਐਮ ਮੁਲਾਜ਼ਮਾਂ ਵੱਲੋਂ ਆਪਣਾ ਪ੍ਰੋਗਰਾਮ ਪੂਰਾ ਕੀਤਾ ਗਿਆ ।ਮੁਲਜ਼ਮਾਂ ਦੀ ਇਹੋ ਮੰਗ ਹੈ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਸ਼ਰਤ ਉਨ੍ਹਾਂ ਨੂੰ ਰੈਗੂਲਰ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਜਲਦੀ ਹੀ ਮੁਲਾਜ਼ਮ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇਇਹ ਵੀ ਪੜੋ:ਸਿਹਤ ਕਾਮਿਆਂ ਨੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦਾ ਸਾੜਿਆ ਪੁਤਲਾ

ETV Bharat Logo

Copyright © 2024 Ushodaya Enterprises Pvt. Ltd., All Rights Reserved.