ETV Bharat / state

ਵੱਡੀ ਖ਼ਬਰ: ਪੰਜ ਏਕੇ-47 ਰਾਈਫਲਾਂ, ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ - Punjab DGP Gaurav Yadav tweet

ਪੰਜਾਬ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਤੋਂ 5 ਏਕੇ-47 ਰਾਈਫਲਾਂ, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਕੀਤੇ ਗਏ ਹਨ।

magazines recovered from Ferozepur
magazines recovered from Ferozepur
author img

By

Published : Nov 30, 2022, 10:29 AM IST

Updated : Nov 30, 2022, 12:11 PM IST

ਫ਼ਿਰੋਜ਼ਪੁਰ: ਪੰਜਾਬ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਤੋਂ 5 ਏਕੇ-47 ਰਾਈਫਲਾਂ, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਰਾਜ ਪੁਲਿਸ ਮੁੱਖ ਮੰਤਰੀ ਮਾਨਯੋਗ ਜੀ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਹਥਿਆਰਾਂ ਦੀ ਵੱਡੀ ਖੇਪ ਬਰਾਮਦ: ਫਿਰੋਜ਼ਪੁਰ 'ਚ ਭਾਰਤ-ਪਾਕਿ ਸਰਹੱਦ 'ਤੇ ਅੰਮ੍ਰਿਤਸਰ ਪੁਲਿਸ ਅਤੇ ਬੀ. ਐੱਸ. ਐੱਫ਼ ਨੇ ਸਾਂਝੇ ਆਪ੍ਰੇਸ਼ਨ 'ਚ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਭਾਰਤ-ਪਾਕਿ ਸਰਹੱਦ ਦੇ ਦੋਨਾਂ ਤੇਲੂ ਮੱਲ ਇਲਾਕੇ 'ਚ 5 AK-47 ਰਾਈਫ਼ਲਾਂ, 5 ਪਿਸਤੌਲ, 9 ਮੈਗਜ਼ੀਨ ਤੋਂ ਇਲਾਵਾ 13 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਬੀਐੱਸਐੱਫ਼ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਤੋਂ ਹਥਿਆਰ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ।

ਇਸ ਤੋਂ ਪਹਿਲਾਂ ਆਧੁਨਿਕ ਤਕਨੀਕਾਂ ਨਾਲ ਲੈਸ ਡਰੋਨ ਬਰਾਮਦ: ਮੰਗਲਵਾਰ ਦੀ ਸਵੇਰ ਨੂੰ ਸਰਚ ਅਪਰੇਸ਼ਨ ਦੌਰਾਨ ਤਰਨਤਾਰਨ ਵਿਖੇ ਖੇਮਕਰਨ ਪੁਲਿਸ ਪਾਰਟੀ ਕਸਬਾ ਕਲਸ ਦੇ ਖੇਤਾਂ ਨਜਦੀਕ ਪਹੁੰਚੀ, ਤਾਂ ਕਲਸ ਪਿੰਡ ਦੇ ਮੇਜਰ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਕਲਸ ਦੇ ਖੇਤਾਂ ਵਿੱਚ ਡਰੋਨ ਬਰਾਮਦ ਹੋਇਆ। ਦੱਸਣਯੋਗ ਹੈ ਕਿ ਇਹ ਡਰੋਨ ਹੈਕਸਾ ਕੈਪਟਰ ਹੈ ਅਤੇ ਕਾਫੀ ਭਾਰੀ ਮਾਤਰਾ ਵਿੱਚ ਸਮੱਗਰੀ ਉਠਾ ਸਕਦਾ ਹੈ ਅਤੇ ਆਧੁਨਿਕ ਤਕਨੀਕ ਨਾਲ ਲੈਸ ਹੈ। ਇਸ ਇਲਾਕੇ ਦੀ ਬਰੀਕੀ ਨਾਲ ਸਰਚ ਕਰਨ ਉੱਤੇ ਕੁਝ ਦੂਰ ਹੀ ਇੱਕ ਵੱਡਾ ਪੈਕਟ ਮਿਲਿਆ, ਜੋ ਟੇਪ ਰੋਲ ਨਾਲ ਲਪੇਟਿਆ ਹੋਇਆ ਸੀ ਜਿਸ ਦਾ ਵਜਨ ਕਰਨ ਤੇ 07 ਕਿਲੋ ਕਰੀਬ ਹੋਇਆ। ਇਸ ਨੂੰ ਖੋਲ ਕੇ ਚੈਕ ਕਰਨ ਤੇ ਉਸ ਵਿੱਚੋ 06 ਪੈਕਟ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ: ਸੀਐਮ ਮਾਨ ਤੋਂ ਬਾਅਦ ਹੁਣ ਮਜੀਠੀਆ ਨੇ ਮੰਤਰੀ ਅਨਮੋਲ ਗਗਨ ਮਾਨ ਨੂੰ ਘੇਰਿਆ, ਇਹ ਤਸਵੀਰ ਕੀਤੀ ਸ਼ੇਅਰ

Last Updated : Nov 30, 2022, 12:11 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.