ਫਿਰੋਜ਼ਪੁਰ:ਪੰਜਾਬ ਵਿੱਚ ਡੀਸੀ ਮੁਲਾਜ਼ਮ ਯੂਨੀਅਨ ਪਿਛਲੇ 11 ਦਿਨਾਂ ਤੋਂ ਲਗਾਤਾਰ ਹੜਤਾਲ ’ਤੇ ਹੈ ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।ਡੀ.ਸੀ ਕਰਮਚਾਰੀਆਂ ਨੇ ਫਿਰੋਜ਼ਪੁਰ ਵਿੱਚ ਮੋਟਰਸਾਇਕਲ ਤੇ ਕਾਲੇ ਝੰਡੇ ਲਾਕੇ ਮਾਰਚ ਕੀਤਾ ਗਿਆ
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਦੇ ਖਿਲਾਫ਼ ਜੰਮਕੇ ਭੜਾਸ ਕੱਢੀ।ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੇ ਇਲਜ਼ਾਮ ਲਗਾਇਆ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੇ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੁਲਾਜ਼ਮਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਨੂੰ ਕਈ ਵਾਰ ਪੱਤਰ ਲਿਖ ਚੁੱਕੇ ਹਨ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਦੇ ਸਾਹਮਣੇ ਲਿਆ ਚੁੱਕੇ ਹਨ ਪਰ ਸਰਕਾਰ ਉਨ੍ਹਾਂ ਦੀ ਜਾਇਜ਼ ਮੰਗ ਵੱਲ ਕੋਈ ਧਿਆਨ ਨਹੀਂ ਦੇ ਰਹੀ।
ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਜੋ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਗਿਆ ਹੈ ਇਸ ਕਰਕੇ ਉਨ੍ਹਾਂ ਨੂੰ ਮਜਬੂਰਨ ਸਰਕਾਰ ਖਿਲਾਫ਼ ਸੜਕਾਂ ਤੇ ਆਉਣ ਪਿਆ।ਉਕਤ ਯੂਨੀਅਨ ਆਗੂਆਂ ਨੇ ਕਿਹਾ ਕਿ ਸਾਡੀਆਂ ਲੰਮੇ ਸਮੇਂ ਤੋਂ ਮੰਗਾਂ ਹਨ ਪਰ ਪੰਜਾਬ ਸਰਕਾਰ ਪੂਰਾ ਨਹੀਂ ਕਰ ਰਹੀ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਪ੍ਰਵਾਨ ਕਰਦੀ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ:Liquor Home Delivery: ਦਿੱਲੀ ਦੇਸ਼ ਦਾ ਪਹਿਲਾਂ ਸ਼ਹਿਰ ਜਿੱਥੇ ਘਰ ਬੈਠੇ ਮਿਲੇਗੀ ਸ਼ਰਾਬ