ਫਿਰੋਜ਼ਪੁਰ: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਉਸ ਦੇ ਓਐਸਡੀ ਤਰਸੇਮ ਲਾਲ ਕਪੂਰ ਦੀ ਸੌਦੇਬਾਜ਼ੀ ਦੀਆਂ ਗੱਲਾਂ ਕਰਦਿਆਂ ਦੀ ਵਾਇਰਲ ਹੋਈ ਆਡੀਓ ਤੋਂ ਬਾਅਦ ਉਕਤ ਕੈਬਨਿਟ ਮੰਤਰੀ ਖ਼ਿਲਾਫ਼ ਕੋਈ ਵੀ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਅਤੇ ਕੈਬਨਿਟ ਮੰਤਰੀ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਜਥੇਦਾਰ ਅਤੇ ਹਲਕਾ ਗੁਰੂ ਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਪੂਰੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਰਕਰਾਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਮਿਲੀ ਜਾਣਕਾਰੀ ਮੁਤਾਬਿਕ ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਤੋਂ ਸ਼ੁਰੂ ਹੋ ਕੇ ਸਾਰੇ ਬਾਜ਼ਾਰਾਂ ਵਿੱਚੋਂ ਗੁਜ਼ਰਦਾ ਹੋਇਆ ਪੁਰਾਣੀ ਅਨਾਜ ਮੰਡੀ ਵਿੱਚ ਸਮਾਪਤ ਹੋਇਆ ।ਇਸ ਰੋਸ ਮਾਰਚ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਗੂ ਫੌਜਾ ਸਿੰਘ ਸਰਾਰੀ ਭ੍ਰਿਸ਼ਟਾਚਾਰੀ ਦੇ ਨਾਅਰੇ ਲਗਾ ਰਹੇ ਸਨ ਅਤੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਸਨ।
ਇਸ ਦੌਰਾਨ ਜ਼ਿਲ੍ਹਾ ਜਥੇਦਾਰ ਬਲਦੇਵ ਸਿੰਘ ਮਾਨ ਨੇ ਕਿਹਾ ਕਿ ਕੈਬਨਿਟ ਮੰਤਰੀ ਨੇ ਪੂਰੀ ਤਰ੍ਹਾਂ ਲੁੱਟ ਮਚਾ ਰੱਖੀ ਹੈ ਅਤੇ ਸਾਰੇ ਸਬੂਤਾਂ ਤੋਂ ਬਾਅਦ ਵੀ ਕੈਬਨਿਟ ਮੰਤਰੀ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਹੋ ਰਹੀ ਹੈ। ਵਰਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੇ ਵਿਦੇਸ਼ ਤੋਂ ਪਰਤਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਉਮੀਦਾਂ ਸਨ ਕਿ ਭ੍ਰਿਸ਼ਟ ਮੰਤਰੀ ਫੌਜਾ ਸਿੰਘ ਸਰਕਾਰੀ ਖ਼ਿਲਾਫ਼ ਘਰ ਵਿਚ ਕੀਤੀ ਜਾਵੇਗੀ ਪਰ ਅਜਿਹਾ ਨਹੀਂ ਹੋਇਆ।
ਵਰਦੇਵ ਸਿੰਘ ਮਾਨ ਨੇ ਅੱਗੇ ਕਿਹਾ ਕਿ ਗੂੰਗੀ ਬਹਿਰੀ ਸਰਕਾਰ ਨੂੰ ਜਗਾਉਣ ਦੇ ਲਈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਬਰਖਾਸਤ ਕਰਾਉਣ ਦੀ ਮੰਗ ਨੂੰ ਲੈ ਕੇ ਇਹ ਰੋਸ ਮਾਰਚ ਕੱਢਿਆ ਹੈ।
ਇਹ ਵੀ ਪੜੋ: ਇਸ ਗੈਂਗਸਟਰ ਦੇ ਗੈਂਗ ਵੱਲੋਂ ਕੀਤੀ ਜਾ ਰਹੀ ਭਰਤੀ, ਜਾਰੀ ਕੀਤਾ ਨੰਬਰ !