ਫ਼ਿਰੋਜ਼ਪੁਰ: ਥਾਣਾ ਸਿਟੀ ਦੇ ਐੱਸਐੱਚਓ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਝ ਲੋਕਾਂ ਨੇ ਥਾਣੇ 'ਚ ਆ ਕੇ ਐੱਸਐੱਚਓ ਨਾਲ ਕੁੱਟਮਾਰ ਕੀਤੀ ਅਤੇ ਉਸ ਦੀ ਵਰਦੀ ਪਾੜ ਦਿੱਤੀ। ਇਸ ਤੋਂ ਬਾਅਦ ਉਹ ਥਾਣੇ 'ਚੋਂ ਫ਼ਰਾਰ ਹੋ ਗਏ। ਪੁਲਿਸ ਮੁਲਾਜ਼ਮਾਂ ਨੇ ਐੱਸਐੱਚਓ ਨੂੰ ਸਿਵਲ ਹਸਪਤਾਲ ਲਿਜਾ ਕੇ ਮੈਡੀਕਲ ਕਰਵਾਇਆ ਅਤੇ ਮੁਲਜ਼ਮਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ 'ਚ ਗੁੰਡਾਗਰਦੀ ਰੋਕਣ ਲਈ ਸਥਾਨਕ ਲੋਕਾਂ ਦੇ ਕਹਿਣ 'ਤੇ ਪੁਲਿਸ ਨੇ ਸ਼ਹਿਰ 'ਚ ਨਾਕੇ ਲਗਾਏ। ਇਸ ਦੌਰਾਨ ਪੁਲਿਸ ਨੇ ਕੁੱਝ ਨੌਜਵਾਨਾਂ ਨੂੰ ਰੋਕਿਆ ਤਾਂ ਉਨ੍ਹਾਂ ਦਾ ਆਪਸ 'ਚ ਝਗੜਾ ਹੋ ਗਿਆ। ਇਸ ਤੋਂ ਬਾਅਦ ਉਹ ਨੌਜਵਾਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਸਿਟੀ ਥਾਣਾ ਗਿਆ ਅਤੇ ਉੱਥੇ ਉਨ੍ਹਾਂ ਹੰਗਾਮਾ ਸ਼ੁਰੂ ਕਰ ਦਿੱਤਾ।
ਇਸ ਦੌਰਾਨ ਉਨ੍ਹਾਂ ਮੌਕੇ 'ਤੇ ਮੌਜੂਦ ਥਾਣੇ ਦੇ ਇੰਚਾਰਜ ਚੰਦਰ ਸ਼ੇਖ਼ਰ 'ਤੇ ਹਮਲਾ ਕਰਕੇ ਉਸ ਦੀ ਵਰਦੀ ਪਾੜ ਦਿੱਤੀ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਥਾਣੇ 'ਚੋਂ ਫ਼ਰਾਰ ਹੋ ਗਏ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।