ਫ਼ਿਰੋਜ਼ਪੁਰ: ਹਲਕਾ ਜੀਰਾ ਦੇ ਪਿੰਡ ਬਹਿਕ ਗੁੱਜਰਾਂ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਇੱਕ ਨੌਜਵਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੇ ਪਿਤਾ ਬਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਪੰਚਾਇਤੀ ਜ਼ਮੀਨ ਸੀ, ਜਿਸ ਵਿੱਚੋਂ ਇੱਕ ਏਕੜ ਵਿੱਚ ਤਾਂ ਪਹਿਲਾਂ ਹੀ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਦੇ ਚਾਚੇ ਮਹਿੰਦਰਜੀਤ ਸਿੰਘ ਨੇ ਮੱਕੀ ਬੀਜੀ ਹੋਈ ਹੈ। ਅਤੇ ਦੋ ਕਿਲਿਆਂ ਵਿੱਚ ਹੋਰ ਝੋਨਾ ਲਗਾ ਦਿੱਤਾ ਹੈ। ਜਿਸ ਨੂੰ ਲੈ ਕੇ ਇਸ ਸਾਰਾ ਵਿਦਾਦ ਹੋਇਆ।
ਉਨ੍ਹਾਂ ਦੱਸਿਆ ਕਿ ਜਦ ਉਹ ਜ਼ਮੀਨ ਕੋਲ ਦੀ ਲੰਘ ਰਹੇ ਸਨ ਤਾਂ ਉਨ੍ਹਾਂ ਨੇ ਵੇਖਿਆ ਕਿ ਉੱਥੇ ਝੋਨਾ ਲਾਇਆ ਹੋਇਆ ਸੀ, ਜਿਸ ਬਾਰੇ ਉਹ ਆਪਸ ਵਿੱਚ ਗੱਲ ਕਰ ਰਹੇ ਸਨ, ਪਰ ਉੱਥੇ ਖੜ੍ਹੇ ਕੁਝ ਅਣਪਛਾਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਵੇਖਦੇ ਹੀ ਉਨ੍ਹਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਦਾ ਪੱਤਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ:ਪਿੰਡ ਵਾਸੀਆਂ ਨੇ ਫੜੇ ਲਸ਼ਕਰ ਦੇ ਅੱਤਵਾਦੀ ਜਿਨ੍ਹਾਂ ਚੋਂ ਇਕ ਭਾਜਪਾ ਦੇ ਆਈਟੀ ਸੈੱਲ ਦਾ ਮੁਖੀ
ਮਰੀਜ ਦੀ ਹਾਲਾਤ ਨੂੰ ਵੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਉਨ੍ਹਾਂ ਪੁਲਿਸ ਪ੍ਰਸਾਸਨ ਤੋਂ ਮੰਗ ਕੀਤੀ ਹੈ। ਗੋਲੀ ਚਲਾਉਣ ਵਾਲੇ ਲੋਕਾਂ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਦੂਸਰੇ ਪਾਸੇ ਮੌਕੇ ‘ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਨਰੇਸ਼ ਕਟਾਰੀਆ ਨੇ ਜਿੱਥੇ ਇਸ ਘਟਨਾ ਦੀ ਨਿੰਦਾ ਕੀਤੀ, ਉੱਥੇ ਹੀ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਜਲਦ ਹੀ ਇਨਸਾਫ਼ ਦਵਾਇਆ ਜਾਵੇਗਾ।
ਇਹ ਵੀ ਪੜ੍ਹੋ:ਪਾਕਿ ਵਿੱਚ ਬੱਸ ਡਿੱਗੀ ਖਾਈ 'ਚ, 19 ਦੀ ਮੌਤ, ਕਈ ਯਾਤਰੀ ਹੋਏ ਜ਼ਖ਼ਮੀ