ETV Bharat / state

1188 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਪਹਿਲੀ ਸ਼੍ਰਮਿਕ ਟ੍ਰੇਨ ਫਿਰੋਜ਼ਪੁਰ ਤੋਂ ਕਾਨਪੁਰ ਲਈ ਰਵਾਨਾ

ਪ੍ਰਵਾਸੀ ਮਜਦੂਰਾਂ ਲਈ ਵੀਰਵਾਰ ਨੂੰ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਤੋਂ ਪਹਿਲੀ ਸ਼੍ਰਮਿਕ ਟ੍ਰੇਨ ਦਾ ਪ੍ਰਬੰਧ ਕੀਤਾ ਗਿਆ, ਜੋ ਕਿ ਵੀਰਵਾਰ ਸ਼ਾਮ ਨੂੰ 1188 ਮੁਸਾਫਰਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ਲਈ ਰਵਾਨਾ ਹੋਈ।

train depart from Firozpur to kanpur with 1188 migrant labourer

author img

By

Published : May 15, 2020, 11:40 AM IST

Updated : May 15, 2020, 12:00 PM IST

ਫਿਰੋਜ਼ਪੁਰ: ਮਾਲਵਾ ਖੇਤਰ ਦੇ ਪ੍ਰਵਾਸੀ ਮਜਦੂਰਾਂ ਨੂੰ ਰਾਹਤ ਪ੍ਰਦਾਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਤੋਂ ਪਹਿਲੀ ਸ਼੍ਰਮਿਕ ਟ੍ਰੇਨ ਦਾ ਪ੍ਰਬੰਧ ਕੀਤਾ ਗਿਆ, ਜੋ ਕਿ ਵੀਰਵਾਰ ਸ਼ਾਮ ਨੂੰ 1188 ਮੁਸਾਫਰਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ਲਈ ਰਵਾਨਾ ਹੋਈ।

ਵੀਡੀਓ

ਖ਼ਾਸ ਗੱਲ ਇਹ ਹੈ ਕਿ ਇਸ ਟ੍ਰੇਨ ਦੇ ਸੰਚਾਲਨ ਦਾ ਸਾਰਾ ਖਰਚ 6 ਲੱਖ ਰੁਪਏ ਪੰਜਾਬ ਸਰਕਾਰ ਵੱਲੋਂ ਚੁਕਿਆ ਗਿਆ ਹੈ। ਇਸ ਤੋਂ ਇਲਾਵਾ ਬਾਕੀ ਸ਼੍ਰਮਿਕ ਟ੍ਰੇਨਾਂ ਦਾ ਖਰਚ ਵੀ ਪੰਜਾਬ ਸਰਕਾਰ ਚੁੱਕੇਗੀ। ਪਹਿਲੀ ਸ਼ਰਮਿਕ ਟ੍ਰੇਨ ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਡੀਆਰਏਮ ਰਾਜੇਸ਼ ਅੱਗਰਵਾਲ ਦੀ ਨਿਗਰਾਨੀ ਵਿੱਚ ਰਵਾਨਾ ਹੋਈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਲਵਾ ਖੇਤਰ ਵਿੱਚ ਫਸੇ ਹਜ਼ਾਰਾਂ ਪ੍ਰਵਾਸੀ ਮਜਦੂਰਾਂ ਲਈ ਇਸ ਟ੍ਰੇਨ ਦਾ ਪ੍ਰਬੰਧ ਕਰਨਾ ਰਾਹਤ ਭਰਿਆ ਕਦਮ ਹੈ।

ਇਹ ਵੀ ਪੜ੍ਹੋ: ਕੋਵਿਡ-19: ਪੰਜਾਬ 'ਚ 1,935 ਹੋਈ ਕੋਰੋਨਾ ਪੀੜਤਾਂ ਦੀ ਗਿਣਤੀ, 32 ਮੌਤਾਂ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਸਾਰੇ ਪ੍ਰਵਾਸੀ ਮਜ਼ਦੂਰਾਂ ਨੇ ਵਾਪਿਸ ਆਪਣੇ ਘਰ ਪਰਤਣ ਲਈ ਪੰਜਾਬ ਸਰਕਾਰ ਦੇ ਪੋਰਟਲ 'ਤੇ ਰਜਿਸਟਰੇਸ਼ਨ ਕਰਵਾਇਆ ਸੀ ਅਤੇ ਇਨ੍ਹਾਂ ਨੂੰ ਯਾਤਰਾ ਲਈ ਐਸਐਮਐਸ ਦੇ ਜ਼ਰੀਏ ਯਾਤਰਾ ਬਾਰੇ ਸੂਚਨਾ ਭੇਜੀ ਗਈ ਸੀ। ਸਾਰੇ ਮੁਸਾਫਰਾਂ ਨੂੰ ਪਹਿਲਾਂ ਬੱਸਾਂ ਦੇ ਜ਼ਰੀਏ ਫਿਰੋਜ਼ਪੁਰ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਸਿਹਤ ਜਾਂਚ ਲਈ ਉਨ੍ਹਾਂ ਨੂੰ ਵੱਖ-ਵੱਖ ਥਾਵਾਂ 'ਤੇ ਲਿਜਾਇਆ ਗਿਆ। ਮੈਡੀਕਲ ਟੀਮਾਂ ਵੱਲੋਂ ਸਿਹਤ ਜਾਂਚ ਕਰਨ ਦੇ ਬਾਅਦ ਮਜਦੂਰਾਂ ਨੂੰ ਫਿਰੋਜਪੁਰ ਕੈਂਟ ਰੇਲਵੇ ਸਟੇਸ਼ਨ ਲਿਜਾਇਆ ਗਿਆ।

Last Updated : May 15, 2020, 12:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.