ਫਿਰੋਜ਼ਪੁਰ : ਹਰ ਸਾਲ ਇਸ ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੁੰਦਾ ਹੈ, ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਮੰਗ ਕੀਤੀ ਜਾਂਦੀ ਹੈ ਕਿ ਇਹਨਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਦਿੱਤਾ ਜਾਵੇ ਤੇ ਹਰ ਵਾਰ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ਨਾਲ ਵਾਅਦੇ ਤਾਂ ਕੀਤੇ ਜਾਂਦੇ ਹਨ ਕਿ ਮੁਆਵਜ਼ਾ ਜਲਦ ਕੀਤਾ ਜਾਵੇਗਾ ਪਰ ਪਟਵਾਰੀਆਂ ਵੱਲੋਂ ਸਹੀ ਗਰਦਾਵਰੀਆਂ ਕਰਕੇ ਇਹ ਨਹੀਂ ਦਿੱਤੀਆਂ ਜਾਂਦੀਆਂ ਹਨ। ਵਿਜੈ ਸਾਂਪਲਾ ਕਈ ਛੋਟੇ ਕਿਸਾਨ ਨੂੰ ਮੁਆਵਜ਼ਾ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ, ਇਸ ਗੱਲ ਨੂੰ ਲੈ ਕੇ ਜਥੇਬੰਦੀ ਸਿੱਧੂਪੁਰ ਵੱਲੋਂ ਡੀ. ਸੀ ਫਿਰੋਜ਼ਪੁਰ ਮੰਗ ਪੱਤਰ ਦਿੱਤਾ ਗਿਆ ਕਿ ਇਨ੍ਹਾਂ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਜਲਦ ਤੋਂ ਜਲਦ ਇਨ੍ਹਾਂ ਦੀਆਂ ਗਿਰਦਾਵਰੀਆਂ ਕਰਵਾਕੇ ਇਹਨਾ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲਦੇ ਦੱਬਿਆ ਪਿਆ ਹੈ।
ਫਸਲ ਦੇ ਆਉਣ ਤੋਂ ਪਹਿਲਾਂ ਕਿਸਾਨ ਵੱਲੋਂ ਕਈਂ ਤਰ੍ਹਾਂ ਦੇ ਕੰਮ ਉਲੀਕੇ ਗਏ ਹੁੰਦੇ ਹਨ ਕਿ ਮਕਾਨ ਬਣਾਵਾਂਗੇ ਬੱਚਿਆਂ ਦੇ ਵਿਆਹ ਕਰਾਂਗੇ ਜਾਂ ਕਿਸੇ ਦਾ ਕਰਜ਼ਾ ਉਤਾਰ ਆ ਗਏ ਪਰ ਇਸ ਤਰ੍ਹਾਂ ਦੀ ਕੁਦਰਤੀ ਮਾਰ ਨਾਲ ਕਿਸਾਨ ਹੋਰ ਕਰਜ਼ੇ ਥੱਲੇ ਦੱਬ ਜਾਂਦਾ ਹੈ ਕਿ ਜਿਹੜੀ ਜ਼ਮੀਨ ਉਸ ਵੱਲੋਂ ਮਹਿੰਗੀ ਠੇਕਿਆਂ ਤੇ ਲੈ ਕੇ ਵਹਿ ਕੀਤੀ ਜਾਂਦੀ ਹੈ ਤੇ ਉਸ ਦੀ ਭਰਪਾਈ ਵੀ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ 15 ਹਜ਼ਾਰ ਏਕੜ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਹੈ। ਉਹ ਬਹੁਤ ਹੀ ਘੱਟ ਹੈ ਜਦ ਕਿ ਫਸਲ ਨੂੰ ਵੇਚਣ ਵਾਸਤੇ ਇਸ ਤੋਂ ਵੱਧ ਖਰਚਾ ਆ ਜਾਂਦਾ ਹੈ, ਉਹਨਾਂ ਕਿਹਾ ਕਿ ਘੱਟ ਤੋਂ ਘੱਟ 50 ਹਜ਼ਾਰ ਰੁਪਏ ਏਕੜ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨ ਆਪਣਾ ਘਰ ਬਸਰ ਕਰ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਗਰਦਾਵਰੀਆਂ ਕਰਕੇ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਪਾਏ ਜਾਣ।
ਇਹ ਵੀ ਪੜ੍ਹੋ : SGPC Budget: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ 11 ਅਰਬ 38 ਕਰੋੜ 14 ਲੱਖ 54 ਹਜ਼ਾਰ 380 ਰੁਪਏ ਦਾ ਬਜਟ ਕੀਤਾ ਪੇਸ਼
ਇਹ ਵੀ ਯਾਦ ਰਹੇ ਕਿ ਪੰਜਾਬ ਵਿੱਚ ਪਿਛਲੇ ਦਿਨੀਂ ਮੀਂਹ ਅਤੇ ਗੜੇਮਾਰੀ ਹੋਣ ਕਾਰਨ ਫਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਇਸ ਸਬੰਧੀ ਮੁਆਵਜ਼ੇ ਦੀ ਮੰਗ ਨੂੰ ਲੈਕੇ ਕਿਸਾਨ ਜਥੇਬੰਦੀਆਂ ਸਰਗਰਮ ਹੋ ਚੁੱਕੀਆਂ ਹਨ। ਜਿਸ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਸਿੱਧੂਪੁਰ ਵਲੋਂ ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਵੱਡੇ ਨੁਕਸਾਨ ਸਬੰਧੀ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਜਾਣਕਾਰੀ ਮੁਤਾਬਿਕ ਕਿਸਾਨ ਆਗੂਆਂ ਨੇ ਕਣਕ, ਕੋਰਾ ਅਤੇ ਹੋਰ ਫਸਲਾਂ ਦੇ ਨੁਕਸਾਨ ਦੀ ਜਲਦੀ ਤੋਂ ਜਲਦੀ ਮੁਆਵਜ਼ੇ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਜੋ ਫਸਲਾਂ ਲਈ ਮੁਆਵਜ਼ਾ ਵਧਾਇਆ ਹੈ, ਉਹ ਵੀ ਘੱਟ ਹੈ।