ਫਿਰੋਜ਼ਪੁਰ: ਇੱਥੇ ਇਕ ਹਸਪਤਾਲ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਕੁਝ ਲੋਕ ਮਰੀਜ਼ ਬਣ ਕੇ ਆਏ ਅਤੇ ਡਾਕਟਰਾਂ ਉੱਤੇ ਹੀ ਹਮਲਾ ਕਰ ਦਿੱਤਾ ਗਿਆ। ਫਿਰੋਜ਼ਪੁਰ ਦੀ ਬੇਦੀ ਕਲੋਨੀ ਵਿੱਚ ਇੱਕ ਡਾਕਟਰ ਤੇ ਉਸ ਦੇ ਹੀ ਡਰਾਈਵਰ ਵੱਲੋਂ ਹਮਲਾ ਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਕਮਲ ਕਾਂਤ ਨੇ ਦੱਸਿਆ ਕਿ ਉਹ ਆਪਣੇ ਘਰ ਵਿੱਚ ਹੀ ਹਸਪਤਾਲ ਚਲਾ ਰਿਹਾ ਹੈ ਅਤੇ ਬੀਤੇ ਦਿਨ ਕੁੱਝ ਅਣਪਛਾਤੇ ਵਿਅਕਤੀ ਉਨ੍ਹਾਂ ਕੋਲ ਇਲਾਜ ਕਰਾਉਣ ਲਈ ਆਏ ਅਤੇ ਉਨ੍ਹਾਂ ਅਚਾਨਕ ਉਨ੍ਹਾਂ 'ਤੇ ਹਮਲਾ ਕਰ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਉਸਦੇ ਹੱਥ ਬੰਨ ਕੇ ਉਸ ਕੋਲੋਂ 5 ਤੋਂ 7 ਹਜਾਰ ਰੁਪਏ ਅਤੇ ਇੱਕ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ।
ਇਸ ਤੋਂ ਬਾਅਦ ਉਨ੍ਹਾਂ ਤੁਰੰਤ ਪੁਲਿਸ ਨੂੰ ਇਤਲਾਹ ਦਿੱਤੀ ਜਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਖੰਗਾਲੇ, ਤਾਂ ਸੀਸੀਟੀਵੀ ਵਿੱਚ ਉਨ੍ਹਾਂ ਦਾ ਹੀ ਡਰਾਈਵਰ ਨਜ਼ਰ ਆਇਆ ਜਿਸ ਨੂੰ 15 ਦਿਨ ਪਹਿਲਾਂ ਉਨ੍ਹਾਂ ਨੇ ਨੌਕਰੀ ਤੋਂ ਹਟਾਇਆ ਸੀ। ਡਾਕਟਰ ਨੇ ਦੱਸਿਆ ਕਿ ਉਨ੍ਹਾਂ ਦਾ ਡਰਾਈਵਰ ਟੋਨੀ ਉਨ੍ਹਾਂ ਕੋਲ ਪਿਛਲੇ ਇੱਕ ਸਾਲ ਤੋਂ ਕੰਮ ਕਰ ਰਿਹਾ ਸੀ। ਅਤੇ ਉਸ ਨੇ ਧੋਖੇ ਨਾਲ ਸਾਇਨ ਕਰਾ ਕਈ ਵਾਰ ਉਸ ਦੇ ਖਾਤੇ ਵਿਚੋਂ ਪੈਸੇ ਕੱਢਵਾਏ ਸਨ। ਜਦ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਚੱਲਿਆ ਤਾਂ ਉਨ੍ਹਾਂ ਆਪਣੇ ਡਰਾਈਵਰ ਟੋਨੀ ਨੂੰ ਨੌਕਰੀ ਤੋਂ ਹਟਾ ਦਿੱਤਾ। ਇਸੇ ਰੰਜਿਸ਼ ਨੂੰ ਲੈਕੇ ਬੀਤੇ ਦਿਨ ਡਰਾਈਵਰ ਟੋਨੀ ਨੇ ਉਨ੍ਹਾਂ ਦੇ ਹਸਪਤਾਲ ਅੰਦਰ ਦਾਖਲ ਹੋ ਕੇ ਹਮਲਾ ਕਰ ਦਿੱਤਾ।
ਪੀੜਤ ਡਾਕਟਰ ਵੱਲੋਂ ਇੰਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਪੁਲਿਸ ਪ੍ਰਸਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਹਮਲਾਵਰਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਆਉਣ 'ਤੇ ਪੁਲਿਸ ਨੇ ਡਾਕਟਰ ਕਮਲ ਕਾਂਤ ਦੇ ਬਿਆਨਾਂ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਲੁਧਿਆਣਾ ਵਿੱਚ ਰਾਵਣ ਦੇਹਣ ਦੀ ਤਿਆਰੀ,ਪੁਲਿਸ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ