ਫ਼ਿਰੋਜ਼ਪੁਰ: ਪੰਜਾਬ ਐੱਸਟੀਐੱਫ਼ ਵਲੋਂ ਸੂਬੇ ਭਰ ਵਿਚ ਨਸ਼ਿਆਂ ਵਿਰੁੱਧ ਇੱਕ ਮੁਹਿੰਮ ਚਲਾਈ ਗਈ ਸੀ ਜਿਸ ਵਿਚ ਫ਼ਿਰੋਜ਼ਪੁਰ ਦੇ ਮਾਡਰਨ ਪਲਾਜ਼ਾ ਵਿਚ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੀ ਆਮ ਜਨਤਾ ਅਤੇ ਨਾਲ ਲਗਦੇ ਪਿੰਡਾਂ ਦੇ ਸਰਪੰਚ ਸੱਦੇ ਗਏ। ਇਸ ਮੀਟਿੰਗ ਦੌਰਾਨ ਐੱਸਐੱਸਪੀ ਸੰਦੀਪ ਗੋਇਲ ਨੇ ਨਸ਼ਾ ਤਸਕਰੀ ਵਿੱਚ ਪੁਲਿਸ ਦੀ ਮਿਲਿਭੁਗਤ ਹੋਣ ਦੀ ਗੱਲ ਕਹੀ ਅਤੇ ਉਨ੍ਹਾਂ ਕਿਹਾ ਕਿ ਲੋਕਾਂ ਨੇ ਪੁਲਿਸ ਨੂੰ ਸ਼ੀਸ਼ਾ ਵਿਖਾਇਆ ਹੈ।
ਐੱਸਐੱਸਪੀ ਸੰਦੀਪ ਗੋਇਲ ਨੇ ਕਿਹਾ ਕਿ ਪੁਲਿਸ ਵਾਲਿਆਂ ਨੂੰ 70-70 ਹਜ਼ਾਰ ਤਨਖ਼ਾਹ ਮਿਲਦੀ ਹੈ ਅਤੇ ਉਨ੍ਹਾਂ ਨੂੰ ਖ਼ੁਦ ਡੇਢ ਲੱਖ ਤਨਖ਼ਾਹ ਮਿਲਦੀ ਹੈ। ਇੰਨੀਆਂ ਤਨਖ਼ਾਹਾਂ ਲੈ ਕੇ ਵੀ ਪੁਲਿਸ ਅਧਿਕਾਰੀ ਆਪਣੇ ਫ਼ਰਜ਼ਾਂ ਤੋਂ ਭੱਜ ਰਹੇ ਹਨ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਆਵਾਜ਼ ਸੁਣੋ।
ਉਨ੍ਹਾਂ ਕਿਹਾ ਕਿ ਪੁਲਿਸ ਦੀ ਮਿਲੀਭੁਗਤ ਤੋਂ ਬਿਨਾਂ ਕੁੱਝ ਵੀ ਨਹੀਂ ਹੋ ਸਕਦਾ। ਉਨ੍ਹਾਂ ਵਾਅਦਾ ਕੀਤਾ ਕਿ ਜੇ ਉਹ ਉੱਥੇ ਹੋਰ ਤਿੰਨ ਮਹਿਨੇ ਐੱਸਐੱਸਪੀ ਰਹੇ ਤਾਂ ਉਹ ਨਸ਼ਾ ਤਸਕਰੀ ਕਰਨ ਵਾਲਿਆਂ ਦਾ ਸਾਥ ਦੇਣ ਵਾਲੀਆਂ ਕਾਲੀਆਂ ਭੇਡਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣਗੇ ਅਤੇ ਤਿੰਨ ਮਹੀਨਿਆਂ ਟਚ ਨਸ਼ਿਆਂ ਨੂੰ ਜੜ੍ਹੋ ਖ਼ਤਮ ਕਰਨਗੇ।