ਫਿਰੋਜਪੁਰ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਕਨੂੰਨਾਂ ਨੂੰ ਲੈਕੇ ਪੰਜਾਬ ਅੰਦਰ ਲਗਾਤਾਰ ਬੀਜੇਪੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੇਸ਼ੱਕ ਪੰਜਾਬ ਸਰਕਾਰ ਵੱਲੋਂ ਪੁਲਿਸ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪਰ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਦਾ ਗੁੱਸਾ ਸਤਵੇਂ ਆਸਮਾਨ ’ਤੇ ਚੜ੍ਹਿਆ ਹੋਇਆ ਹੈ। ਅਜਿਹੀਆਂ ਹੀ ਕੁੱਝ ਤਸਵੀਰਾਂ ਫਿਰੋਜ਼ਪੁਰ ਦੇ ਕਸਬਾ ਮੱਲਾਂ ਵਾਲਾ ਦੀਆਂ ਸ਼ੋਸਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਆਰਐੱਸਐੱਸ ਦੇ ਆਗੂ ਰਾਮ ਗੋਪਾਲ ਵੱਲੋਂ ਖੇਤੀ ਕਾਨੂੰਨਾਂ ਦੇ ਫਾਇਦੇ ਸਮਝਾਉਣ ਲਈ ਇੱਕ ਗੁਪਤ ਮੀਟਿੰਗ ਕੀਤੀ ਜਾ ਰਹੀ ਸੀ। ਜਿਸ ਦਾ ਪਤਾ ਕਿਸਾਨਾਂ ਨੂੰ ਲੱਗਣ ਉਪਰੰਤ ਆਗੂਆਂ ਵੱਲੋਂ ਉਹਨਾਂ ਦਾ ਵਿਰੋਧ ਕੀਤਾ ਗਿਆ।
ਇਹ ਵੀ ਪੜੋ: ਸਿਵਲ ਹਸਪਤਾਲ ਬਾਹਰ ਕਈ ਘੰਟੇ ਤੜਫਦਾ ਰਿਹਾ ਲਵਾਰਿਸ , ਪ੍ਰਸ਼ਾਸਨ ਬੇਖ਼ਬਰ
ਇਸ ਸਬੰਧੀ ਸਤਿਕਾਰ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਜੈਮਲ ਵਾਲਾ ਨੇ ਕਿਹਾ ਕਿ ਮੱਲਾਂ ਵਾਲਾ ਵਿੱਚ ਆਰਐੱਸਐੱਸ ਦੇ ਆਗੂ ਰਾਮ ਗੋਪਾਲ ਵੱਲੋਂ ਇੱਕ ਗੁਪਤ ਮੀਟਿੰਗ ਕਰਕੇ ਲੋਕਾਂ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਦੱਸੇ ਜਾ ਰਹੇ ਸਨ। ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਗਿਆ। ਜਿਸ ਤੋਂ ਬਾਅਦ ਉਹ ਇਥੋਂ ਚਲਾ ਗਿਆ ਪਰ ਫਿਰ ਵੀ ਉਸ ਵੱਲੋਂ ਮੱਲਾਂ ਵਾਲੇ ਦੇ ਨੇੜਲੇ ਇੱਕ ਪਿੰਡ ਵਿੱਚ ਮੀਟਿੰਗ ਕੀਤੀ ਗਈ ਜਿਸ ਦਾ ਪਤਾ ਚੱਲਣ ’ਤੇ ਕਿਸਾਨਾਂ ਵੱਲੋਂ ਫਿਰ ਉਸਦਾ ਪਿੱਛਾ ਕੀਤਾ ਗਿਆ ਅਤੇ ਮੌਕੇ ’ਤੇ ਪਹੁੰਚ ਸਾਂਤਮਈ ਤਰੀਕੇ ਨਾਲ ਉਸਦਾ ਵਿਰੋਧ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵਿੱਚ ਗੁੱਸਾ ਹੀ ਇਨ੍ਹਾਂ ਸੀ ਕਿ ਆਰਐੱਸਐੱਸ ਆਗੂ ਦੀ ਗੱਡੀ ਦਾ ਪਿੱਛਾ ਵੀ ਕੀਤਾ ਗਿਆ ਪਰ ਉਹ ਭੱਜਣ ਵਿੱਚ ਸਫਲ ਰਿਹਾ। ਉਨ੍ਹਾਂ ਕਿਹਾ ਕਿਸਾਨਾਂ ਦੇ ਵਾਰ-ਵਾਰ ਮਨਾਂ ਕਰਨ ਦੇ ਬਾਵਜੂਦ ਵੀ ਬੀਜੇਪੀ ਵਾਲੇ ਬਾਜ ਨਹੀਂ ਆ ਰਹੇ ਅਤੇ ਲਗਾਤਾਰ ਪੰਜਾਬ ਵਿੱਚ ਖੇਤੀ ਕਾਨੂੰਨਾਂ ਦੇ ਫਾਇਦੇ ਦੱਸਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜੋ: ਇੱਕ ਹੋਰ ਅਖੌਤੀ ਨਿਹੰਗ ਦੀ ਕਰਤੂਤ, ਨਿਹੱਥੇ ਦੁਕਾਨਦਾਰਾਂ ’ਤੇ ਕੀਤਾ ਜਾਨਲੇਵਾ ਹਮਲਾ