ਫਿਰੋਜ਼ਪੁਰ: ਪੁਲਿਸ ਹੱਥ ਉਸ ਸਮੇਂ ਸਫ਼ਲਤਾ ਹਾਸਲ ਲੱਗੀ, ਜਦੋਂ ਉਨ੍ਹਾਂ ਵਲੋਂ ਹੈਰੋਇਨ, ਡਰੱਗ ਮਨੀ ਸਮੇਤ ਪੰਜ ਲੋਕਾਂ ਨੂੰ ਕਾਬੂ ਕੀਤਾ ਗਿਆ। ਪੁਲਿਸ ਵਲੋਂ ਉਕਤ ਕਾਬੂ ਕੀਤੇ ਵਿਅਕਤੀਆਂ ਕੋਲੋਂ ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਮੱਲਾਂਵਾਲਾ ਪੁਲਿਸ ਦੇ ਐੱਸਐੱਚਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਪਿਛਲੇ ਦਿਨੀਂ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਕੋਲੋਂ ਸੱਤ ਸੌ ਗ੍ਰਾਮ ਹੈਰੋਇਨ, ਇੱਕ ਇੰਡੀਕਾ ਕਾਰ ਅਤੇ ਇੱਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਕੇਸ 'ਚ ਕਾਰਵਾਈ ਕਰਦਿਆਂ ਅਤੇ ਆਰੋਪੀਆਂ ਦੀ ਨਿਸ਼ਾਨਦੇਹੀ 'ਤੇ ਤਿੰਨ ਹੋਰ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ ਦੋ ਸੌ ਗ੍ਰਾਮ ਹੈਰੋਇਨ, ਅਲਟੋ ਕਾਰ, ਬੁਲਟ ਮੋਟਰਸਾਈਕਲ, ਕੰਪਿਊਟਰ ਕੰਡਾ ਅਤੇ ਦੋ ਲੱਖ ਸੱਤ ਹਜ਼ਾਰ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਪੁਲਿਸ ਦਾ ਕਹਿਣਾ ਕਿ ਉਕਤ ਕਾਬੂ ਕੀਤੀ ਹੈਰੋਇਨ ਦੀ ਕੌੰਮਾਂਤਰੀ ਕੀਮਤ 1.85 ਕਰੋੜ ਦੇ ਕਰੀਬ ਹੈ। ਪੁਲਿਸ ਦਾ ਕਹਿਣਾ ਕਿ ਆਰੋਪੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਹੋਰ ਪੁੱਛਗਿਛ ਕੀਤੀ ਜਾ ਸਕੇ।