ਫਿਰੋਜ਼ਪੁਰ: ਸਾਲ 2017 ਦੇ ਹਰੀਕੇ ਪੱਤਣ ਮੱਲਾਂਵਾਲਾ ਪੁੱਲ ਦੇ ਧਰਨੇ ਦੇ ਦਰਜ ਪਰਚੇ ਤੋਂ ਮਿਲੀ ਜ਼ਮਾਨਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜ਼ੀਰਾ ਕੋਰਟ ਵਿੱਚ ਪੇਸ਼ ਹੋਏ।
ਦੱਸ ਦਈਏ ਕਿ ਦਸੰਬਰ 2017 ਵਿੱਚ ਪੰਚਾਇਤੀ ਚੋਣਾਂ ਦੌਰਾਨ ਜ਼ੀਰਾ ਦੇ ਕਸਬਾ ਮੱਲਾਂਵਾਲਾ ਵਿਖੇ ਅਕਾਲੀ ਵਰਕਰਾਂ ਦੀਆਂ ਨਾਮਜ਼ਦਗੀਆਂ ਨਾਜਾਇਜ਼ ਤੌਰ ‘ਤੇ ਖਾਰਜ ਕਰ ਦਿੱਤੀਆਂ ਗਈਆਂ ਸਨ, ਜਿਸ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਲਾਕੇ ਦੀ ਸਮੁੱਚੀ ਲੀਡਰਸ਼ਿਪ ਦੁਆਰਾ ਹਰੀਕੇ ਪੱਤਣ ਪੁਲ ਨੂੰ ਜਾਮ ਕਰ ਕੇ ਧਰਨਾ ਦਿੱਤਾ ਗਿਆ ਸੀ ਅਤੇ 8 ਦਸੰਬਰ 2017 ਸੁਖਬੀਰ ਸਿੰਘ ਬਾਦਲ ਸਮੇਤ 49 ਲੋਕਾਂ ‘ਤੇ ਪਰਚਾ ਦਰਜ ਕੀਤਾ ਗਿਆ ਸੀ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਈਨਿੰਗ ਵਾਲੇ ਮੁੱਦੇ ’ਤੇ ਆਪ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਸਰਕਾਰ ਨਾਜਾਇਜ਼ ਮਾਈਨਿੰਗ ਖ਼ੁਦ ਕਰਵਾ ਰਹੀ ਹੈ। ਸ਼ਰਾਬ ਵਿਚ 500 ਕਰੋੜ ਰੁਪਏ ਦਾ ਘੁਟਾਲਾ ਕੀਤਾ ਅਤੇ ਸਭ ਤੋਂ ਵੱਡੀ ਗੱਲ ਭਗਵੰਤ ਮਾਨ ਸਰਕਾਰ ਮੁੜ 700 ਕਰੋੜ ਰੁਪਏ ਮੀਡੀਆ ਲਈ ਬਜਟ ਰੱਖਿਆ ਹੈ। ਅੱਜ ਹਰ ਅਖ਼ਬਾਰ ਵਿਚ ਇਕ ਪੇਜ ਪੇਡ ਨਿਊਜ਼ ਦਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਦੀ ਰੱਜ ਕੇ ਦੁਰਵਰਤੋਂ ਹੋ ਰਹੀ ਹੈ ਅਤੇ ਸਭ ਤੋਂ ਵੱਡੀ ਗੱਲ ਹੈ ਕਿ ਗੈਂਗਸਟਰਵਾਦ ਉੱਤੇ ਕਾਬੂ ਕਰਨ ਵਿਚ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅੱਜ ਗੈਂਗਸਟਰ ਸਰਕਾਰ ’ਤੇ ਭਾਰੂ ਹਨ ਅਤੇ ਆਮ ਆਦਮੀ ਦਾ ਜਿਉਣਾ ਬੇਹਾਲ ਹੋਇਆ ਪਿਆ ਹੈ।
ਇਹ ਵੀ ਪੜੋ: ਆਪ ਵਿਧਾਇਕ ਪਠਾਨ ਮਾਜਰਾ ਨੂੰ ਹਾਈਕੋਰਟ ਵੱਲੋਂ ਨੋਟਿਸ