ਫਿਰੋਜ਼ਪੁਰ: ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕਰਨ ਵਾਲੇ ਬਿਆਨ 'ਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਫ਼ੈਸਲਾ ਵਧੀਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਐਲਾਨ ਤਾਂ ਬਹੁਤ ਕਰਦੇ ਹਨ ਪਰ ਪੂਰਾ ਕੋਈ ਵੀ ਨਹੀਂ ਕਰਦੇ।
ਸੁਖਬੀਰ ਬਾਦਲ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋਣ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਟਾਲ-ਮਟੋਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਦੇ ਨਾਲ ਹੈ।
ਫਿਰੋਜ਼ਪੁਰ ਹਲਕੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਰਕਰਾਂ ਨਾਲ ਮਿਲ ਕੇ ਅਲੱਗ-ਅਲੱਗ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪਾਰਟੀ ਨੂੰ ਫ਼ੰਡ ਦੇਣ ਵਾਲੇ ਸਮੂਹ ਵਰਕਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ।