ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਜ਼ੀਰਾ ਦੇ ਨਾਲ ਲੱਗਦੇ ਪਿੰਡ ਰਟੋਲ ਰੋਹੀ ਵਿਖੇ ਪਹੁੰਚੇ। ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ ਢਿੱਲੋਂ ਪਰਿਵਾਰ ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ ਨੇ ਦੱਸਿਆ ਕਿ ਫਤਿਹ ਸਿੰਘ ਢਿੱਲੋਂ ਦੇ ਵਿਆਹ ਮੌਕੇ ਉਹ ਜੋੜੇ ਨੂੰ ਅਸ਼ੀਰਵਾਦ ਦੇਣ ਲਈ ਨਹੀਂ ਪਹੁੰਚ ਪਾਏ ਸੀ ਜਿਸ ਕਾਰਨ ਉਹ ਹੁਣ ਫਤਿਹ ਸਿੰਘ ਢਿੱਲੋਂ ਅਤੇ ਉਨ੍ਹਾਂ ਦੀ ਪਤਨੀ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ।
ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡਣ ਦਾ ਕਾਰਨ ਦੱਸਿਆ ਕਿ ਪਾਰਟੀ ਚ ਘਪਲੇਬਾਜ਼ੀ ਹੋਣ ਲੱਗ ਪਈ ਜਿਸ ਤੋਂ ਉਹ ਨਾਖੁਸ਼ ਸੀ ਜਿਸ ਕਾਰਨ ਉਨ੍ਹਾਂ ਨੇ ਪਾਰਟੀ ਨੂੰ ਛੱਡਣਾ ਬਿਹਤਰ ਸਮਝਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਕਿਸਾਨਾਂ ਦੇ ਹੱਕ ਚ ਹਮੇਸ਼ਾ ਖੜੇ ਹਨ। ਜਦੋਂ ਤੱਕ ਤਿੰਨ ਖੇਤੀਬਾੜੀ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਕਿਸਾਨਾਂ ਦੇ ਸੰਘਰਸ਼ ਚ ਉਨ੍ਹਾਂ ਦਾ ਸਾਥ ਦਿੰਦੇ ਰਹਿਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਦੂਜੀਆਂ ਪਾਰਟੀਆਂ ਵਾਂਗ ਕਿਸਾਨਾਂ ਦੀ ਆੜ ਚ ਆਪਣਾ ਪ੍ਰਚਾਰ ਨਹੀਂ ਕਰਨਗੇ।
ਇਹ ਵੀ ਪੜੋ: ਅੰਮ੍ਰਿਤਸਰ: ਆਟੋ ਏਜੰਸੀ ਦਾ ਕਾਰਾ, 6 ਸਾਲ ਪਹਿਲਾ ਮਰ ਚੁੱਕੇ ਵਿਆਕਤੀ ਦੇ ਨਾਮ 'ਤੇ ਸੇਲ ਕੀਤੀ ਮੋਟਰਸਾਈਕਲ
ਦੂਜੇ ਪਾਸੇ ਉਨ੍ਹਾਂ ਨੇ ਸੀਐੱਮ ਕੈਪਟਨ ਦੇ ਚਾਰ ਸਾਲ ਪੂਰੇ ਹੋਣ ਤੇ ਕਿਹਾ ਕਿ ਸਰਕਾਰਾਂ ਵੱਲੋਂ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ ਲੋਕਾਂ ਤੋਂ ਵੋਟਾਂ ਹਾਸਿਲ ਕਰਨ ਲਈ ਉਨ੍ਹਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਸਾਲ 2022 ਦੀਆਂ ਚੋਣਾਂ ਮੌਕੇ ਆਪਣੀ ਪੂਰੀ ਤਿਆਰੀ ਨਾਲ ਮੁਕਾਬਲਾ ਕਰਨਗੇ।