ETV Bharat / state

ਫਿਰੋਜ਼ਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ

ਫਿਰੋਜ਼ਪੁਰ (Ferozpur) ਵਿਚ ਇਕ ਭਿਆਨਕ ਸੜਕ ਹਾਦਸੇ (Road Accident) ਵਿਚ 3 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਕਾਰ ਤੇ ਟਰੱਕ ਵਿਚਾਲੇ ਹੋਇਆ ਹੈ, ਜਿਸ ਕਾਰਣ ਤਿੰਨਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ (Police) ਵਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ (postmortem) ਲਈ ਸਿਵਲ ਹਸਪਤਾਲ (Hospital) ਵਿਚ ਰਖਵਾ ਦਿੱਤਾ ਗਿਆ ਹੈ।

ਫਿਰੋਜ਼ਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ
ਫਿਰੋਜ਼ਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਲੋਕਾਂ ਦੀ ਮੌਤ
author img

By

Published : Oct 31, 2021, 10:54 AM IST

Updated : Oct 31, 2021, 11:56 AM IST

ਫਿਰੋਜ਼ਪੁਰ: ਇਥੋਂ ਦੇ ਮੱਲਾਵਾਲਾ ਰੋਡ 'ਤੇ ਪੈਂਦੇ ਪਿੰਡ ਭੇਡੀਆ ਨੇੜੇ ਇਕ ਕਾਰ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਕਾਰ 'ਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨ ਮ੍ਰਿਤਕ ਨੋਜਵਾਨ ਮਾਲਾਵਾਲਾ ਦੇ ਦੱਸੇ ਜਾ ਰਹੇ ਹਨ। ਪੰਜਾਬ ਦੇ ਜ਼ਿਲਾ ਫਿਰੋਜ਼ਪੁਰ 'ਚ ਫਿਰੋਜ਼ਪੁਰ-ਮੱਲਾਵਾਲਾ ਰੋਡ 'ਤੇ ਪਿੰਡ ਭੇਡੀਆ ਨੇੜੇ ਇਹ ਹਾਦਸਾ ਵਾਪਰਿਆ ਹੈ।

ਫਿਰੋਜ਼ਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ

ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰੱਖਵਾ ਦਿੱਤੈ

ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ (postmortem) ਲਈ ਰਖਵਾ ਦਿੱਤੀਆਂ ਹਨ। ਤਿੰਨੋ ਮ੍ਰਿਤਕਾਂ ਦੇ ਨਾਂ ਗੁਰਿੰਦਰ, ਅਮਨਦੀਪ ਅਤੇ ਮਨਦੀਪ ਦੱਸੇ ਜਾ ਰਹੇ ਹਨ। ਸਿਵਲ ਹਸਪਤਾਲ 'ਚ ਡਾਕਟਰ ਸ਼ਸ਼ੀ ਨੇ ਦੱਸਿਆ ਕਿ ਕਾਰ 'ਚ ਸਵਾਰ ਤਿੰਨੋਂ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਕੱਲ੍ਹ ਪੋਸਟਮਾਰਟਮ ਕਰਵਾਇਆ ਜਾਵੇਗਾ। ਮ੍ਰਿਤਕ ਮਲਵਾਲਾ ਦਾ ਰਹਿਣ ਵਾਲਾ ਹੈ।

ਘਰ ਜਾਂਦਿਆਂ ਹੋਏ ਵਾਪਰਿਆ ਹਾਦਸਾ

ਇਸ ਸਬੰਧੀ ਮ੍ਰਿਤਕ ਨੋਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੱਲਾਵਾਲਾ ਫਿਰੋਜ਼ਪੁਰ ਤੋਂ ਆਪਣੇ ਘਰ ਜਾ ਰਿਹਾ ਸੀ ਕਿ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ ਅਤੇ ਤਿੰਨਾਂ ਨੂੰ ਕਾਰ 'ਚ ਬਹਾਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਤਿੰਨਾਂ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ-G20 ਸੰਮੇਲਨ 'ਚ ਪ੍ਰਧਾਨ ਮੰਤਰੀ ਮੋਦੀ: ਭਾਰਤ ਅਗਲੇ ਸਾਲ 5 ਬਿਲੀਅਨ ਤੋਂ ਵੱਧ ਕੋਵਿਡ ਵੈਕਸੀਨ ਡੋਜ਼ ਦਾ ਉਤਪਾਦਨ ਕਰਨ ਲਈ ਤਿਆਰ

Last Updated : Oct 31, 2021, 11:56 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.