ਫਿਰੋਜ਼ਪੁਰ:ਪੰਜਾਬ ਸਮੇਤ ਪੂਰੇ ਭਾਰਤ ਵਿਚ ਆਪਣੀ ਖੇਡ ਦਾ ਲੋਹਾ ਮੰਨਵਾ ਚੁੱਕੇ 98 ਸਾਲਾ ਬਾਪੂ ਜਗਤਾਰ ਸਿੰਘ ਵਿਦੇਸ਼ਾਂ ਵਿਚ ਖੇਡ ਕੇ ਆਪਣਾ ਅਤੇ ਆਪਣੇ ਦੇਸ਼ ਦਾ ਨਾਂਅ ਰੋਸ਼ਨ ਕਰਨਾ ਚਾਹੁੰਦਾ ਹੈ ਪਰ ਅਜੇ ਤੱਕ ਕਿਸੇ ਵੀ ਸਰਕਾਰ ਨੇ ਉਸ ਦੀ ਬਾਂਹ ਨਹੀਂ ਫੜੀ।ਬਾਪੂ ਜਗਤਾਰ ਸਿੰਘ ਨੇ ਆਪਣੀ ਹੱਡ ਬੀਤੀ ਸੁਣਾਉਂਦਿਆਂ ਕਿਹਾ ਕਿ ਉਸ ਦਾ 1928 ਨੂੰ ਪਾਕਿਸਤਾਨ ਦੇ ਜ਼ਿਲਾ ਲਾਹੌਰ ਵਿਖੇ ਜਨਮ ਹੋਇਆ ਅਤੇ ਭਾਰਤ ਪਾਕਿ ਵੰਡ ਤੋਂ ਬਾਅਦ ਉਹ ਫ਼ਿਰੋਜ਼ਪੁਰ ਆ ਕੇ ਵਸ ਗਏ।
ਉਨ੍ਹਾਂ ਦੱਸਿਆ ਕਿ 1990 ਤੋਂ ਉਹ ਦੌੜਦੇ ਆ ਰਹੇ ਹਨ ਅਤੇ ਪਹਿਲਾਂ ਸਟੇਟ ਅਤੇ ਫੇਰ ਨੈਸ਼ਨਲ ਪੱਧਰ ‘ਤੇ ਖੇਡ ਕੇ ਅੱਵਲ ਆਉਂਦਿਆਂ ਕਈ ਮੈਡਲ ਜਿੱਤੇ ।ਉਨ੍ਹਾਂ ਦੱਸਿਆ ਕਿ ਉਹ ਬਾਹਰਲੇ ਦੇਸ਼ਾਂ ‘ਚ ਵੀ ਖੇਡਣਾ ਚਾਹੁੰਦੇ ਹਨ ਪਰ ਕੋਲ ਪੈਸੇ ਨਾ ਹੋਣ ਕਰਕੇ ਉਹ ਨਹੀਂ ਜਾ ਸਕੇ ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਤੋਂ ਸਮੇਂ ਦੀਆਂ ਵੱਖ ਵੱਖ ਸਰਕਾਰਾਂ ਨੂੰ ਗੁਹਾਰ ਲਗਾ ਚੁੱਕੇ ਹਨ ਪਰ ਕਿਤੇ ਵੀ ਸੁਣਵਾਈ ਨਹੀਂ ਹੋਈ ਅਤੇ ਜੇਕਰ ਸਰਕਾਰ ਅਜੇ ਵੀ ਉਸ ਨੂੰ ਬਾਹਰ ਜਾਣ ਦਾ ਮੌਕਾ ਦਿੰਦੀ ਹੈ ਤਾਂ ਉਹ ਇਸ ਲਈ ਬਿਲਕੁਲ ਤਿਆਰ ਹੈ। ਉਹਨਾਂ ਦੱਸਿਆ ਕਿ ਉਸਦੀ ਖੁਰਾਕ ਦੇਸੀ ਘਿਓ ਅਤੇ ਦੁੱਧ ਹੈ ਅਤੇ ਅੱਜ ਵੀ ਉਹ ਤੜਕੇ ਉੱਠ ਕੇ ਦੋੜਨ ਜਾਂਦੇ ਹਨ।ਇਸ ਮੌਕੇ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਵੀ ਕਸਰਤ ਕਰਨ ਤੇ ਨਸ਼ੇ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ।
ਇਹ ਵੀ ਪੜ੍ਹੋ:Players: ਇੰਟਰਨੈਸ਼ਨਲ ਖਿਡਾਰਣ ਹਰਦੀਪ ਕੌਰ ਝੋਨਾ ਲਾਉਣ ਲਈ ਮਜ਼ਬੂਰ