ਫ਼ਿਰੋਜ਼ਪੁਰ: ਬੀਤੀ ਦੇਰ ਰਾਤ ਹੋਟਲ ਵਿੱਚ ਇੱਕ ਨੌਜਵਾਨ ਲੜਕੇ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕੀਤੀ ਗਈ ਹੈ। ਮ੍ਰਿਤਕ ਦੀ ਜਸਪ੍ਰੀਤ ਸਿੰਘ ਵਜੋਂ ਪਛਾਣ ਹੋਈ ਹੈ। ਮ੍ਰਿਤਕ ਫਾਜਿਲਕਾ ਦਾ ਰਹਿਣ ਵਾਲਾ ਹੈ। ਜਾਣਕਾਰੀ ਮੁਤਾਬਿਕ ਮ੍ਰਿਕਤ ਸਬ ਇੰਸਪੈਕਟਰ ਦਾ ਪੇਪਰ ਦੇਣ ਲਈ ਘਰ ਤੋਂ ਆਇਆ ਸੀ, ਪਰ ਵਾਪਸ ਘਰ ਨਹੀਂ ਪਰਤਿਆ, ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਤਾਂ ਪਰਿਵਾਰ ਨੂੰ ਮ੍ਰਿਤਕ ਵੱਲੋਂ ਚੁੱਕੇ ਇਸ ਕਦਮ ਬਾਰੇ ਦੱਸਿਆ ਗਿਆ।
ਪੁਲਿਸ ਨੂੰ ਮ੍ਰਿਤਕ ਦੀ ਲਾਸ਼ ਕੋਲੋ ਇੱਕ ਸੁਸਾਈਡ ਨੋਟ ਮਿਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਉਧਰ ਪੀੜਤ ਪਰਿਵਾਰ ਨੇ ਪੁਲਿਸ ‘ਤੇ ਸਹੀ ਕਾਰਵਾਈ ਕਰਨ ਇਨਸਾਫ਼ ਨਾ ਦੇਣ ਦੇ ਇਲਜ਼ਾਮ ਲਗਾਏ ਹਨ।
ਇਸ ਮੌਕੇ ਪੀੜਤ ਪਰਿਵਾਰ ਵੱਲੋਂ ਜ਼ਿਲ੍ਹੇ ਦੇ ਡੀ.ਐੱਸ.ਪੀ. ‘ਤੇ ਕੁੜੀ ਦੇ ਪਰਿਵਾਰ ਵੱਲੋਂ ਪੈਸੇ ਲੈਕੇ ਸਹੀ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਗਾਏ ਹਨ। ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈੇਕੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਪੀੜਤ ਪਰਿਵਾਰ ਨੇ ਪੁਲਿਸ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।
ਉਧਰ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਤਿੰਦਰ ਸਿੰਘ ਵਿਰਕ ਨੇ ਕਿਹਾ, ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਮੁਲਜ਼ਮ ਹੋਵੇਗਾ ਉਸ ਨੂੰ ਕਾਨੂੰਨ ਦੇ ਅਨੁਸਾਰ ਜ਼ਰੂਰ ਸਜ਼ਾ ਮਿਲੇਗੀ।
ਉਨ੍ਹਾਂ ਨੇ ਕਿਹਾ, ਕਿ ਜੇਕਰ ਸੁਸਾਈਡ ਨੋਟ ਵਿੱਚ ਕਿਸੇ ਦਾ ਨਾਮ ਲਿਖਿਆ ਹੋਵੇ ਤਾਂ ਇਕੱਲਾ ਉਸ ਦੇ ਅਨੁਸਾਰ ਹੀ ਕਾਰਵਈ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪਹਿਲਾਂ ਮਾਮਲੇ ਦੀ ਜਾਂਚ ਹੁੰਦੀ ਹੈ, ਫਿਰ ਜਾਂਚ ਉਪਰੰਤ ਉਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਹੁੰਦੀ ਹੈ।
ਇਹ ਵੀ ਪੜ੍ਹੋ:ਹਸਪਤਾਲ ਦੇ ਸਾਹਮਣੇ ਥੱਪੜੋ-ਥੱਪੜੀ ਹੋਏ ਨੌਜਵਾਨ, ਮੂਕ ਦਰਸ਼ਕ ਬਣੀ ਰਹੀ ਪੁਲਿਸ !