ਫਿਰੋਜ਼ਪੁਰ: ਜ਼ਿਲ੍ਹੇ ਤੋਂ ਦਿਲ ਦਹਿਲਾਅ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਜਾਣਕਾਰੀ ਇਹ ਮਿਲ ਰਹੀ ਹੈ ਕਿ ਬੀਤੀ ਰਾਤ ਜ਼ਿਲ੍ਹੇ ਦੇ ਪਿੰਡ ਰੁਕਣਾ ਬੇਗੁ ਵਿਖੇ ਪਿਓ ਨੇ ਆਪਣੇ ਹੀ ਜਵਾਨ ਪੁੱਤਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ।
ਇਹ ਵੀ ਪੜੋ: ਰੱਖੜੀ ਤੋਂ ਪਹਿਲਾਂ ਭਾਰਤੀ ਰੇਲਵੇ ਨੇ ਦਿੱਤਾ ਇਹ ਵੱਡਾ ਝਟਕਾ
ਮ੍ਰਿਤਕ ਦੀ ਪਛਾਣ ਸਾਵਣ ਸਿੰਘ ਪੁੱਤਰ ਬੋਹੜ ਸਿੰਘ ਵਜੋਂ ਹੋਈ ਹੈ, ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ ਵਿਚ ਬੋਹੜ ਸਿੰਘ ਨੇ ਆਪਣੇ ਪੁੱਤ ਸਾਵਣ ਸਿੰਘ ਨੂੰ ਗੋਲੀ ਮਾਰੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਰਾਤ ਨੂੰ ਕਰੀਬ 9 ਵਜੇ ਦੇ ਕਰੀਬ ਬੋਹੜ ਸਿੰਘ ਨੇ ਆਪਣੀ ਬੰਦੂਕ ਨਾਲ ਗੋਲੀ ਮਾਰ ਦਿੱਤੀ। ਉਹਨਾਂ ਨੇ ਕਿਹਾ ਕਿ ਘਰ ਵਿੱਚ ਘੇਰਲੂ ਲੜਾਈ ਹੁੰਦੀ ਸੀ ਤੇ ਸ਼ਰਾਬ ਪੀਣ ਤੋਂ ਮੁੰਡਾ ਰੋਕਦਾ ਸੀ ਉਸ ਗੱਲ ’ਤੇ ਗੁੱਸਾ ਆਣ ’ਤੇ ਗੋਲੀ ਮਾਰ ਦਿੱਤੀ ਜਿਸ ਨਾਲ ਕਰੀਬ 23 ਸਾਲਾ ਮੁੰਡੇ ਦੀ ਮੌਤ ਹੋ ਗਈ।
ਉੱਥੇ ਹੀ ਪੁਲਿਸ ਵੱਲੋਂ ਮੁੰਡੇ ਦੀ ਮਾਂ ਦੇ ਬਿਆਨਾਂ ’ਤੇ ਮਾਮਲਾ ਦਰਜ਼ ਕਰ ਲਿਆ ਗਿਆ ਹੈ ਅਤੇ ਜਾਂਚ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਪਾਕਿਸਤਾਨ ਤੋਂ ਆਈ 40 ਕਿਲੋ ਹੈਰੋਇਨ ਬਰਾਮਦ