ਫਿਰੋਜ਼ਪੁਰ: ਵਿਆਹ ਦੀ ਤਰੀਕ ਲੇਟ ਹੋਣ ਨੂੰ ਲੈਕੇ ਮੰਗੇਤਰ ‘ਤੇ ਕੁੜੀ ਨੂੰ ਹਥਿਆਰਾਂ ਦੀ ਨੋਕ ਤੇ ਅਗਵਾ ਕਰਨ ਦੇ ਇਲਜ਼ਾਮ ਲੱਗੇ ਹਨ। ਇਹ ਇਲਜ਼ਾਮ ਲੜਕੀ ਦੀ ਮਾਂ ਵੱਲੋਂ ਲਗਾਏ ਹਨ। ਪੀੜਤ ਲੜਕੀ ਦੀ ਮਾਂ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ ਗਈ ਹੈ। ਪੁਲਿਸ ਵੱਲੋਂ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ ਉੱਪਰ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਓਧਰ ਦੂਜੇ ਪਾਸੇ ਲਕੜੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਲੜਕੀ ਦਾ ਕਹਿਣੈ ਕਿ ਉਹ ਆਪਣੀ ਮਰਜੀ ਨਾਲ ਗਈ ਹੈ ਤੇ ਉਸਦੀ ਮਾਂ ਵੱਲੋਂ ਲਗਾਏ ਗਏ ਇਲਜ਼ਾਮ ਬੇਬੁਨਿਆਦ ਹਨ।
ਇਸ ਮਾਮਲੇ ਸਬੰਧੀ ਲੜਕੀ ਦੀ ਮਾਂ ਨੇ ਦੱਸਿਆ ਹੈ ਕਿ ਉਸ ਵੱਲੋਂ ਆਪਣੀ ਦੀ ਦਾ ਬਿਆਨ ਅਪ੍ਰੈਲ ਵਿੱਚ ਰੱਖਿਆ ਗਿਆ ਸੀ ਪਰ ਉਸਦੀ ਧੀ ਦੀ ਮੌਤ ਹੋ ਸੀ ਜਿਸ ਕਰਕੇ ਉਨ੍ਹਾਂ ਨੂੰ ਵਿਆਹ ਲੇਟ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਵਿਆਹ ਨਵੰਬਰ ਵਿੱਚ ਤੈਅ ਕੀਤਾ ਗਿਆ ਪਰ ਲੜਕੇ ਵਾਲਿਆਂ ਨੂੰ ਇਹ ਮਨਜੂਰ ਨਹੀਂ ਸੀ ਜਿਸ ਦੇ ਚੱਲਦੇ ਲੜਕੇ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਘਰ ਆ ਕੇ ਹਥਿਆਰਾਂ ਦੀ ਨੋਕ ਤੇ ਉਨ੍ਹਾਂ ਦੀ ਧੀ ਨੂੰ ਨਾਲ ਲੈ ਗਿਆ। ਲੜਕੀ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਉਸ ਵੱਲੋਂ ਕੁੱਟਮਾਰ ਵੀ ਕੀਤੀ ਗਈ ਅਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ। ਇਸ ਮਾਮਲੇ ਨੂੰ ਲੈਕੇ ਲੜਕੀ ਦੀ ਮਾਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ ਤੇ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਦੀ ਦੀ ਪਰਿਵਾਰ ਕੋਲ ਪਹੁੰਚ ਸਕੇ।
ਓਧਰ ਦੂਜੇ ਪਾਸੇ ਮਹਿਲਾ ਦੀ ਧੀ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਸਨੇ ਉਸਦੀ ਮਾਂ ਵੱਲੋਂ ਲਗਾਏ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ। ਲੜਕੀ ਨੇ ਦੱਸਿਆ ਹੈ ਕਿ ਉਹ ਆਪਣੀ ਮਰਜ਼ੀ ਨਾਲ ਗਈ ਹੈ।
ਇਸ ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਲੜਕੀ ਦੀ ਮਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੜਕੀ ਦਾ ਮੰਗੇਤਰ ਆਪਣੇ ਸਾਥੀਆਂ ਨਾਲ ਉਨ੍ਹਾਂ ਦੇ ਘਰ ਆ ਕੇ ਉਸਨੂੰ ਚੁੱਕ ਕੇ ਲੈ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਭਾਰਤ ਵਿੱਚ ਦਹਿਸ਼ਤ ਫੈਲਾਉਣ ਦੀ ਪਾਕਿਸਤਾਨ ਦੀ ਕੋਝੀ ਸਾਜ਼ਿਸ!