ਫਿਰੋਜ਼ਪੁਰ: ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਭੇਜਿਆ ਹੈ ਜਿਸ ਵਿੱਚ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ, ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ ਆਦਿ ’ਚ ਬੀ.ਐੱਸ.ਐੱਫ ਦਾ ਹਵਾਲਾ ਦੇ ਕੇ ਲਿਖਿਆ ਗਿਆ ਹੈ ਕਿ ਇਹਨਾਂ ਜ਼ਿਲ੍ਹਿਆ ’ਚ ਕਿਸਾਨ ਕਈ ਮਜ਼ਦੂਰਾਂ ਨੂੰ ਪੈਸੇ ਦੇਣ ਦੀ ਬਜਾਏ ਨਸ਼ਾ ਦੇ ਕੇ ਕੰਮ ਕਰਾਉਂਦੇ ਹਨ। ਉਥੇ ਹੀ ਬੀ.ਐੱਸ.ਐੱਫ ਨੇ 58 ਬੰਧਕ ਮਜ਼ਦੂਰਾਂ ਨੂੰ ਛਡਵਾਕੇ ਪੁਲਿਸ ਦੇ ਹਵਾਲੇ ਵੀ ਕੀਤਾ ਸੀ।
ਇਹ ਵੀ ਪੜੋ: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫ਼ਰੀਦਕੋਟ ਦੀ ਅਦਾਲਤ ’ਚ ਹੋਈ ਸੁਣਵਾਈ
ਇਸੇ ਤਹਿਤ ਪੰਜਾਬ ਦੇ ਜ਼ਿਲ੍ਹਾਂ ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ ’ਚ ਖੇਤਾਂ ਦੇ ’ਚ ਕੰਮ ਕਰਨ ਵਾਲੇ ਪ੍ਰਵਾਸੀਆ ਨੇ ਇਹ ਇਲਜ਼ਾਮ ਨਕਾਰੇ ਹਨ। ਉਹਨਾਂ ਦਾ ਕਹਿਣਾ ਹੈ ਕਿ ਸਾਨੂੰ ਪੰਜਾਬ ਆਇਆ ਨੂੰ ਕਈ ਸਾਲ ਹੋ ਗਏ ਹਨ ਤੇ ਅਸੀਂ ਇਸ ਪਿੰਡ ’ਚ ਬੜੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਾਂ ਜਿਥੇ ਸਾਨੂੰ ਸਾਡਾ ਪੂਰਾ ਮਿਹਨਤਾਨਾ ਮਿਲਦਾ ਹੈ।
ਉਥੇ ਹੀ ਜਦੋਂ ਇਸ ਸਬੰਧੀ ਕਿਸਾਨਾਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਕਿਸਾਨਾਂ ਨੂੰ ਬਦਨਾਮ ਕਰਨਾ ਚਾਹੁੰਦੀ ਤਾਂ ਹੀ ਏਦਾਂ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਭਾਜਪਾ ਕਿਸਾਨ ਤੇ ਮਜ਼ਦੂਰ ਨੂੰ ਲੜਾਉਣਾ ਚਾਹੁੰਦੀ ਹੈ।
ਇਹ ਵੀ ਪੜੋ: ਮੁੱਖ ਮੰਤਰੀ ਪੰਜਾਬ ਨੂੰ ਨਾਜਾਇਜ਼ ਮਾਈਨਿੰਗ ਨੂੰ ਪਾਉਣੀ ਚਾਹੀਦੀ ਹੈ ਨਕੇਲ-ਅਨਮੋਲ ਗਗਨ ਮਾਨ