ਫ਼ਿਰੋਜ਼ਪੁਰ: ਪੰਜਾਬ ਦੇ ਫ਼ਿਰੋਜ਼ਪੁਰ ਤੋਂ ਕੈਨੇਡਾ ਗਏ 23 ਸਾਲਾ ਸਿੱਖ ਨੌਜਵਾਨ ਨਰਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ (The youth of Ferozepur has died in Canada) ਗਈ ਹੈ। ਨਰਿੰਦਰ ਸਿੰਘ ਆਪਣੇ ਮਾਪਿਆਂ ਦੀ ਆਰਥਿਕ ਮਦਦ ਕਰਨ ਲਈ ਵਿਦੇਸ਼ ਗਿਆ ਸੀ ਪਰ 4 ਜਨਵਰੀ ਨੂੰ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਹੁਣ ਉਸ ਦੇ ਦੋਸਤ ਲਾਸ਼ ਨੂੰ ਭਾਰਤ ਭੇਜਣ ਲਈ ਫੰਡ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਫਿਰੋਜ਼ਪੁਰ ਦੇ ਜ਼ੀਰਾ ਦਾ ਰਹਿਣ ਵਾਲਾ ਸੀ ਨਰਿੰਦਰ ਸਿੰਘ: ਨਰਿੰਦਰ ਸਿੰਘ ਮੂਲ ਰੂਪ ਵਿੱਚ ਫਿਰੋਜ਼ਪੁਰ ਦੇ ਜ਼ੀਰਾ ਦਾ ਰਹਿਣ ਵਾਲਾ ਸੀ। 2019 'ਚ ਉਹ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਉਸ ਨੇ ਕੋਨੇਸਟੋਗਾ ਕਾਲਜ, ਕੈਮਬ੍ਰਿਜ ਓਨਟਾਰੀਓ ਤੋਂ ਹਾਈ ਸਕੂਲ ਡਿਪਲੋਮਾ ਕੀਤਾ ਸੀ। ਤਿੰਨ ਸਾਲ ਦੀ ਸਖ਼ਤ ਮਿਹਨਤ ਤੋਂ ਬਾਅਦ ਹੀ ਉਸ ਨੂੰ ਕੁਝ ਮਹੀਨੇ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ। ਵਰਕ ਪਰਮਿਟ ਮਿਲਣ ਤੋਂ ਬਾਅਦ ਪਰਿਵਾਰ ਵੀ ਬਹੁਤ ਖੁਸ਼ ਸੀ ਕਿ ਉਨ੍ਹਾਂ ਦੀ ਆਰਥਿਕ ਤੰਗੀ ਹੁਣ ਦੂਰ ਹੋ ਜਾਵੇਗੀ ਅਤੇ ਉਨ੍ਹਾਂ ਦਾ ਪੁੱਤਰ ਵੀ ਆਪਣੇ ਪੈਰਾਂ 'ਤੇ ਖੜ੍ਹਾ ਹੋ ਸਕੇਗਾ।
'ਤਿੰਨ ਸਾਲ ਪਹਿਲਾਂ ਗਿਆ ਸੀ ਕੈਨੇਡਾ': ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਨਰਿੰਦਰ ਦੇ ਪਿਤਾ ASI ਬੋਗਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਾਢੇ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ, ਜਿਸ ਨਾਲ ਬੀਤੇ ਦਿਨ੍ਹੀਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਤ ਹੋ ਗਈ।
ਦੋਸਤ ਕਰ ਰਹੇ ਹਨ ਫੰਡ ਇਕੱਠਾ: ਕੈਨੇਡਾ ਵਿਚ ਨਰਿੰਦਰ ਸਿੰਘ ਦੇ ਦੋਸਤ ਅਰਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਉਸ ਦੀ ਲਾਸ਼ ਨੂੰ ਭਾਰਤ ਭੇਜਣ ਲਈ ਫੰਡ ਇਕੱਠੇ ਕਰ ਰਹੇ ਹਨ। ਉਸ ਦਾ ਕਹਿਣਾ ਹੈ ਕਿ ਨਰਿੰਦਰ ਮੱਧ ਵਰਗੀ ਪਰਿਵਾਰ ਨਾਲ ਸਬੰਧ ਰੱਖਦਾ ਹੈ। ਨਰਿੰਦਰ ਦੇ ਸਾਰੇ ਦੋਸਤ ਨਰਿੰਦਰ ਸਿੰਘ ਦੀ ਲਾਸ਼ ਨੂੰ ਭਾਰਤ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਪਰਿਵਾਰ ਅੰਤਿਮ ਸੰਸਕਾਰ ਕਰ ਸਕੇ। ਇਸ ਦੇ ਨਾਲ ਹੀ ਉਹ ਉਨ੍ਹਾਂ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਲਈ ਪੈਸਾ ਇਕੱਠਾ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ: ਤਾਂਤ੍ਰਿਕ ਦੇ ਆਖੇ ਲੱਗ ਮਾਂ ਨੇ ਵੱਢਿਆ 4 ਮਹੀਨੇ ਦਾ ਮਾਸੂਮ, ਮਨੋਕਾਮਨਾ ਲਈ ਦਿੱਤੀ ਬੱਚੇ ਦੀ ਬਲੀ