ETV Bharat / state

ਪਨਬੱਸ ਦੀ ਹੜਤਾਲ ਕਾਰਨ ਫਿਰੋਜ਼ਪੁਰ ਦੀ ਆਵਾਜਾਈ ਵੀ ਹੋਈ ਠੱਪ

author img

By

Published : Jul 2, 2019, 1:14 PM IST

ਪਨਬੱਸ ਮੁਲਾਜ਼ਮਾਂ ਦੀ ਹੜਤਾਲ ਦਾ ਅਸਰ ਪੰਜਾਬ ਭਰ 'ਚ ਵੇਖਣ ਨੂੰ ਮਿਲ ਰਿਹਾ ਹੈ। ਇਸ ਸਮੇਂ ਪੰਜਾਬ ਦੇ 18 ਡਿੱਪੂਆਂ 'ਤੇ ਮੁਲਾਜ਼ਮ ਹੜਤਾਲ ਕਰ ਰਹੇ ਹਨ। ਫਿਰੋਜ਼ਪੁਰ 'ਚ ਵੀ ਹੜਤਾਲ ਕਾਰਨ ਆਵਾਜਾਈ ਠੱਪ ਹੈ।

ਹੜਤਾਲ 'ਤੇ ਬੈਠੇ ਪਨਬੱਸ ਮੁਲਾਜ਼ਮ

ਫਿਰੋਜ਼ਪੁਰ: ਪੰਜਾਬ ਭਰ 'ਚ ਪਨਬੱਸ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ। ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ।

ਵੀਡੀਓ

ਪਨਬੱਸ ਮੁਲਾਜ਼ਮਾਂ ਦੇ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਗਿੱਲ ਦਾ ਕਹਿਣਾ ਹੈ ਕਿ ਇਹ ਹੜਤਾਲ ਤਿੰਨ ਦਿਨ ਲਈ ਹੈ ਅਤੇ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਤੋਂ ਭੱਜ ਰਹੀ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਟਰਾਂਸਪੋਰਟ ਮੰਤਰੀ ਨਾਲ ਇਸ ਬਾਰੇ ਮੀਟਿੰਗ ਹੋਈ ਸੀ ਜਿਸ ਵਿੱਚ ਭਰੋਸਾ ਦਿਵਾਇਆ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ ਪਰ ਅਜਿਹਾ ਕੁੱਝ ਵੀ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰੀ ਅਹੁਦਿਆਂ 'ਤੇ ਬੈਠੇ ਵੱਡੇ ਅਫ਼ਸਰ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਫਾਇਦਾ ਕਰਵਾ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.