ਫਿਰੋਜ਼ਪੁਰ: ਬੀਤੇ ਦਿਨੀਂ ਫਿਰੋਜ਼ਪੁਰ ਵਿੱਚ ਇੱਕ ਮਾਮਲੇ ਵਿੱਚ ਲੱਖਾਂ ਰੁਪਏ ਦੀ ਡਰੱਗ ਮਨੀ ਨੂੰ ਖੁਰਦ ਬੁਰਦ ਕਰਨ ਅਤੇ ਹੈਰੋਇਨ ਦਾ ਝੂਠਾ ਮਾਮਲਾ ਦਰਜ ਕਰਨ ਨੂੰ ਲੈਕੇ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਮਾਮਲੇ ਵਿੱਚ ਨਾਰਕੋਟਿਕ ਦੇ ਐਸਐਚਓ ਪਰਮਿੰਦਰ ਸਿੰਘ ਬਾਜਵਾ ਅਤੇ ਏਐਸਆਈ ਅੰਗਰੇਜ਼ ਸਿੰਘ,ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ’ਤੇ ਮਾਮਲਾ ਦਰਜ ਕਰ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ।
ਇਸ ਸਬੰਧੀ ਡੀਜੀਪੀ ਪੰਜਾਬ ਵੱਲੋਂ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਕਰਦਿਆਂ ਨਾਰਕੋਟੈੱਕ ਸੈੱਲ ਦੇ 2 ਏ ਐਸ ਆਈ ਅਤੇ ਇੱਕ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਕੁੱਲ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਫੜ ਕੇ ਸੀ ਜੀ ਐਮ ਅਸ਼ੋਕ ਕੁਮਾਰ ਚੌਹਾਨ ਦੀ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ।
ਮਾਨਯੋਗ ਅਦਾਲਤ ਨੇ ਮੁਲਜ਼ਮਾਂ ਦਾ ਪੁਲਿਸ ਨੂੰ 6 ਦਿਨ ਦਾ ਰਿਮਾਂਡ ਦਿੱਤਾ ਹੈ। ਦੂਸਰੇ ਪਾਸੇ ਕੋਰਟ ਵਿੱਚ ਜਾਣ ਸਮੇਂ ਏ ਐਸ ਆਈ ਰਾਜਪਾਲ ਅਤੇ ਏ ਐਸ ਆਈ ਅੰਗਰੇਜ਼ ਸਿੰਘ ਕਿਹਾ ਕਿ ਉਨ੍ਹਾਂ ਨੂੰ ਝੂਠੇ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਇੱਕ ਡੀਐਸਪੀ ਦਾ ਨਾਮ ਲੈਂਦੇ ਹੋਏ ਕਿਹਾ ਕਿ ਮਹਿਕਮੇ ਦੇ ਅਫਸਰ ਉਨ੍ਹਾਂ ਫਸਾ ਰਹੇ ਹਨ ਉਨ੍ਹਾਂ ਕਿਹਾ ਡੀਐਸਪੀ ਦੇ ਸਾਹਮਣੇ ਰਿਕਵਰੀ ਹੋਈ ਹੈ ਪਰ ਕੇਸ ਵਿੱਚ ਉਨ੍ਹਾਂ ਦਾ ਨਾਮ ਤੱਕ ਨਹੀਂ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਲੰਬੀ ਦੂਰੀ ਦੀਆਂ ਦੋ ਟ੍ਰੇਨਾਂ ਮੁੜ ਤੋਂ ਸ਼ੁਰੂ, ਇਹ ਹੋਵੇਗਾ ਟਾਈਮ ਟੇਬਲ