ETV Bharat / state

Stray dog deadly attack in Ferozepur: ਫ਼ਿਰੋਜ਼ਪੁਰ 'ਚ ਪ੍ਰਵਾਸੀ ਮਜ਼ਦੂਰ ਦੇ ਦੋ ਬੱਚਿਆਂ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ, ਇੱਕ ਦੀ ਮੌਤ,ਇੱਕ ਗੰਭੀਰ ਜ਼ਖ਼ਮੀ - Stray dog attack in Ferozepur

ਫਿਰੋਜ਼ਪੁਰ ਵਿੱਚ ਇੱਕ ਭੱਠੇ ਉੱਤੇ ਆਪਣੇ ਪਰਿਵਾਰ ਨਾਲ ਰਹਿੰਦੇ ਪ੍ਰਵਾਸੀ ਮਜ਼ਦੂਰ ਦੇ ਦੋ ਬੱਚਿਆਂ ਨੂੰ ਅਵਾਰਾ ਕੁੱਤਿਆਂ ਨੇ ਖੇਤਾਂ ਵਿੱਚ ਬੂਰੀ ਤਰ੍ਹਾਂ ਨੋਚਿਆ। ਕੁੱਤਿਆਂ ਦੇ ਹਮਲੇ ਕਾਰਣ ਇੱਕ ਬੱਚੇ ਦੀ ਦਰਦਨਾਕ ਮੌਤ ਹੋ ਗਈ (Stray dog attack in Ferozepur) ਜਦੋਂ ਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ,ਜਿਸ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ।

Two children of migrant workers were mauled by stray dogs in Ferozepur, one died
Stray dogs took live: ਫ਼ਿਰੋਜ਼ਪੁਰ 'ਚ ਪ੍ਰਵਾਸੀ ਮਜ਼ਦੂਰ ਦੇ ਦੋ ਬੱਚਿਆਂ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ, ਇੱਕ ਦੀ ਮੌਤ,ਇੱਕ ਗੰਭੀਰ ਜ਼ਖ਼ਮੀ
author img

By ETV Bharat Punjabi Team

Published : Nov 18, 2023, 7:18 AM IST

ਇੱਕ ਦੀ ਮੌਤ,ਇੱਕ ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿੱਚ ਇੱਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਜਿੱਥੇ ਇੱਕ ਪ੍ਰਵਾਸੀ ਮਜ਼ਦੂਰ ਦੇ ਦੋ ਛੋਟੇ ਬੱਚਿਆਂ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਕੁੱਤੇ ਦੇ ਵੱਢਣ ਨਾਲ ਹੋਏ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਇੱਕ ਬੱਚੇ ਦੀ ਦਰਦਨਾਕ ਮੌਤ ਹੋ ਗਈ (The painful death of a child) ਅਤੇ ਦੂਜੇ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਪਰਿਵਾਰਕ ਮੈਂਬਰ ਨੇ ਬਿਆਨੀ ਦਰਦਨਾਕ ਕਹਾਣੀ: ਮ੍ਰਿਤਕ ਦੇ ਚਚੇਰੇ ਭਰਾ ਦਾ ਕਹਿਣਾ ਹੈ ਉਸ ਦਾ ਚਾਚਾ ਭੱਠੇ ਉੱਤੇ ਕੰਮ ਕਰਦਾ ਹੈ ਅਤੇ ਪਰਿਵਾਰ ਸਮੇਤ ਭੱਠੇ ਉੱਤੇ ਹੀ ਰਹਿੰਦਾ ਹੈ ਅਤੇ ਇਹ ਪਰਿਵਾਰ ਯੂਪੀ ਤੋਂ ਪੰਜਾਬ 'ਚ ਕੰਮ ਲਈ ਆਇਆ ਸੀ। ਪਿਛਲੇ ਕਈ ਸਾਲਾਂ ਤੋਂ ਮ੍ਰਿਤਕ ਦਾ ਪਿਤਾ ਜੀਰਾ ਵਿਖੇ ਇੱਟਾਂ ਬਣਾਉਣ ਵਾਲੇ ਭੱਠੇ 'ਤੇ ਕੰਮ ਕਰ ਰਿਹਾ ਹੈ। ਬੀਤੇ ਕੱਲ੍ਹ ਉਸ ਦੇ ਦੋ ਛੋਟੇ ਬੱਚੇ ਖੇਡ ਰਹੇ ਸਨ ਜਦੋਂ ਉਹ ਕਿਸੇ ਹੋਰ ਖੇਤ ਵਿੱਚ ਆਪਣੀ ਮਾਸੀ ਨੂੰ ਮਿਲਣ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ 'ਤੇ ਹੱਡਾ ਰੋੜੀ ਦੇ ਆਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੇ ਇੱਕ ਲੜਕੇ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚ ਦਿੱਤਾ ਜਿਸ ਕਾਰਣ ਮਾਸੂਮ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। (Children were scratched by stray dogs)

ਮਦਦ ਦੀ ਮੰਗ: ਜ਼ਖ਼ਮੀ ਨੂੰ ਫਰੀਦਕੋਟ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਆਰਥਿਕ ਮਦਦ ਲਈ (Demand for financial help from the Pb government) ਮੰਗ ਕੀਤੀ ਹੈ। ਪੀੜਤ ਪਰਿਵਾਰ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸਰਕਾਰ ਨੂੰ ਉਨ੍ਹਾਂ ਦੀ ਕਿਸੇ ਨਾ ਕਿਸੇ ਤਰ੍ਹਾਂ ਮਦਦ ਜ਼ਰੂਰ ਕਰਨੀ ਚਾਹੀਦੀ। ਦੂਜੇ ਪਾਸੇ ਇਸ ਘਟਨਾ ਸਬੰਧੀ ਕਿਸਾਨ ਆਗੂ ਮੰਗਲ ਸਿੰਘ ਨੇ ਵੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਆਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਜਾਵੇ ਕਿਉਂਕਿ ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਜ਼ਦੂਰ ਦੀ ਮਦਦ ਕਰਨੀ ਚਾਹੀਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.