ETV Bharat / state

ਫਿਰੋਜ਼ਪੁਰ 'ਚ ਪੁਲਿਸ ਮੁਕਾਬਲੇ ਦੌਰਾਨ 2 ਨਸ਼ਾ ਤਸਕਰ ਢੇਰ, ਇੱਕ ਜ਼ਖ਼ਮੀ ਹਾਲਤ 'ਚ ਕੀਤਾ ਕਾਬੂ - ਨਸ਼ਾ ਤਸਕਰ ਢੇਰ

Police Encounter In Zira: ਫਿਰੋਜ਼ਪੁਰ ਦੇ ਜ਼ੀਰਾ 'ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ 'ਚ ਦੋ ਤਸਕਰਾਂ ਦੀ ਪੁਲਿਸ ਮੁਕਾਬਲੇ 'ਚ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ।

ਪੁਲਿਸ ਮੁਕਾਬਲਾ
ਪੁਲਿਸ ਮੁਕਾਬਲਾ
author img

By ETV Bharat Punjabi Team

Published : Jan 9, 2024, 7:40 PM IST

ਡਾਕਟਰ ਜਾਣਕਾਰੀ ਦਿੰਦੇ ਹੋਏ

ਫਿਰੋਜ਼ਪੁਰ: ਪੰਜਾਬ ਪੁਲਿਸ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਐਕਸ਼ਨ ਮੋਡ 'ਚ ਹੈ। ਪਿਛਲੇ ਕੁਝ ਦਿਨਾਂ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਈ ਮੁਕਾਬਲੇ ਦੇਖਣ ਨੂੰ ਮਿਲੇ, ਜਿਸ 'ਚ ਕੁਝ ਗੈਂਗਸਟਰ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋ ਗਏ ਤਾਂ ਕੁਝ ਨੂੰ ਜ਼ਖ਼ਮੀ ਹਾਲਤ 'ਚ ਕਾਬੂ ਕਰ ਲਿਆ ਗਿਆ। ਇਸ ਦੇ ਚੱਲਦਿਆਂ ਫ਼ਿਰੋਜ਼ਪੁਰ ਦੇ ਜ਼ੀਰਾ ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ।

ਨਸ਼ੇ ਦੀ ਖੇਪ ਲਿਜਾ ਰਹੇ ਸੀ ਤਸਕਰ: ਇਸ ਵਿੱਚ ਕਰਾਸ ਫਾਇਰਿੰਗ ਵਿੱਚ ਸੰਦੀਪ ਅਤੇ ਗੋਰਾ ਨਾਮਕ ਤਸਕਰ ਦੀ ਮੌਤ ਹੋ ਗਈ, ਜਦਕਿ ਅਨਮੋਲ ਨਾਂ ਦਾ ਤਸਕਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਬਦਮਾਸ਼ਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਹੋਏ ਹਨ। ਨਸ਼ਾ ਤਸਕਰ ਸਵਿਫਟ ਕਾਰ ਵਿੱਚ ਸਫਰ ਕਰ ਰਹੇ ਸਨ। ਐਸਟੀਐਫ ਨੇ ਉਨ੍ਹਾਂ ਨੂੰ ਜੀਰਾ-ਤਲਵੰਡੀ ਰੋਡ ’ਤੇ ਘੇਰ ਲਿਆ। ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਨਸ਼ਾ ਤਸਕਰ ਮੋਗਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਉਹ ਇੱਥੋਂ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ ਰਹੇ ਸਨ।

ਤਸਕਰਾਂ ਨੇ ਸ਼ੁਰੂ ਕੀਤੀ ਗੋਲੀਬਾਰੀ: ਪੁਲਿਸ ਅਨੁਸਾਰ ਉਹ ਪਿਛਲੇ ਕਾਫੀ ਸਮੇਂ ਤੋਂ ਇਲਾਕੇ ਵਿੱਚ ਸਰਗਰਮ ਸਨ। ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਉਨ੍ਹਾਂ ਨੂੰ ਰੁਕਣ ਲਈ ਕਿਹਾ ਪਰ ਉਹ ਭੱਜਦੇ ਰਹੇ। ਇਸ ਤੋਂ ਬਾਅਦ ਪੁਲਿਸ ਟੀਮ ਨੂੰ ਦੇਖ ਕੇ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜ਼ੀਰਾ ਹਸਪਤਾਲ ਭੇਜ ਦਿੱਤਾ ਗਿਆ ਹੈ। ਜ਼ਖਮੀ ਅਨਮੋਲ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਅਨਮੋਲ ਅਤੇ ਸੰਦੀਪ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ਮੁੱਖ ਮੰਤਰੀ ਨੇ ਪਹਿਲਾਂ ਹੀ ਦਿੱਤੀ ਸੀ ਚਿਤਾਵਨੀ: ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਜੇਕਰ ਸੂਬੇ ਵਿੱਚ ਕੋਈ ਅਪਰਾਧ ਕਰਦਾ ਹੈ ਤਾਂ ਧਿਆਨ ਰੱਖੋ ਕਿ ਉਸ ਦੇ ਅਗਲੇ ਚੌਕ ਤੱਕ ਪਹੁੰਚਣ ਦੀ ਕੋਈ ਗਾਰੰਟੀ ਨਹੀਂ ਹੈ। ਉਨ੍ਹਾਂ ਦੇ ਬਿਆਨ ਤੋਂ ਬਾਅਦ ਪੰਜਾਬ ਪੁਲਿਸ ਨੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੋਹਾਲੀ ਤੋਂ ਇਲਾਵਾ ਲੁਧਿਆਣਾ, ਜਲੰਧਰ ਸਮੇਤ ਕਈ ਥਾਵਾਂ 'ਤੇ ਗੈਂਗਸਟਰਾਂ ਦੇ ਐਨਕਾਊਂਟਰ ਸ਼ੁਰੂ ਹੋ ਗਏ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.