ਫਿਰੋਜ਼ਪੁਰ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪੰਚਾਇਤ ਸਕੱਤਰ ਅਤੇ ਵੀ.ਡੀ.ਓ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਅਤੇ ਅਧਿਕਾਰਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਮੂਹ ਪੰਚਾਇਤ ਸਕੱਤਰ ਅਤੇ ਵੀਡੀਓ ਯੂਨੀਅਨ ਮੁਲਾਜਮਾਂ ਵੱਲੋਂ ਡਵੀਜ਼ਨਲ ਡਿਪਟੀ ਡਾਇਰੈਕਟਰ ਦੇ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਫਿਰੋਜ਼ਪੁਰ ਅੰਦਰ ਡਵੀਜ਼ਨ ਪੱਧਰ ਦਾ ਧਰਨਾ ਲਾ ਕੇ ਸਰਕਾਰ ਖਿਲਾਫ਼ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ।
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਰਪ੍ਰਸਤ ਗੁਰਜੀਵਨ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨਾਂ ਨੇ ਕਿਹਾ ਕਿ ਸਾਡੇ ਤੇ ਸੀਨੀਅਰ ਲਾਗੂ ਕੀਤਾ ਜਾਣਾ ਚਾਹੀਦਾ ਹੈ, ਸਾਡੀ ਪੈਨਸਨਾਂ ਰੁਕੀਆਂ ਹੋਈਆਂ ਪੈਨਸਨਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਸਾਡੀ ਕੋਈ ਪ੍ਰਮੋਸ਼ਨ ਨਹੀਂ ਹੁੰਦੀ। ਕਿੰਨ੍ਹੇ ਸਮੇਂ ਤੋਂ ਪਿੰਡਾਂ ਦੇ ਸਾਰੇ ਪੰਚਾਇਤੀ ਕੰਮ ਰੁਕੇ ਹੋਏ ਹਨ ਜੋ ਸਰਕਾਰ ਨੂੰ ਪੂਰੇ ਕਰਵਾਉਣੇ ਚਾਹੀਦੇ ਹਨ।
ਜਿਸ ਵਿੱਚ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਤੋਂ ਮੁਲਾਜ਼ਮ ਸਾਥੀਆਂ ਸਮੇਤ ਸ਼ਿਰਕਤ ਕੀਤੀ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾ ਨਾ ਮੰਨੀਆ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ: ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਦੀਆਂ ਪੋਸਟਾਂ ਵਾਇਰਲ