ਫ਼ਿਰੋਜ਼ਪੁਰ: ਪੰਜਾਬ ਵਿੱਚ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਹੀ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿੱਚ ਦੌਰੇ ਕੀਤੇ ਜਾ ਰਹੇ ਹਨ।
ਇਸੇ ਤਹਿਤ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜ਼ੀਰਾ ਫੇਰੀ ਦੌਰਾਨ ਵੱਖ-ਵੱਖ ਜਥੇਬੰਦੀਆਂ ਨੂੰ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੁਆਰਾ ਦਿੱਤੇ ਲਾਰੇ ਦੇ ਵਿਰੋਧ ਵਿੱਚ ਜਥੇਬੰਦੀਆਂ ਵੱਲੋਂ ਰੈਲੀ ਤੋਂ ਬਾਅਦ ਵਿਰੋਧ ਕੀਤਾ ਗਿਆ, ਇਸ ਦੌਰਾਨ ਕਾਂਗਰਸ ਸਰਕਾਰ ਅਤੇ ਜ਼ੀਰਾ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਜਥੇਬੰਦੀਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਇਹ ਅਸ਼ਵਾਸਨ ਦਿੱਤਾ ਸੀ, ਕਿ ਉਨ੍ਹਾਂ ਦੀ ਗੱਲਬਾਤ ਮੁੱਖ ਮੰਤਰੀ ਚੰਨੀ ਨਾਲ ਕਰਾਕੇ ਅਤੇ ਉਨ੍ਹਾਂ ਦੀ ਜੋ ਵੀ ਮੰਗ ਹੈ, ਉਸ ਬਾਰੇ ਮੰਗ ਪੱਤਰ ਵੀ ਮੁੱਖ ਮੰਤਰੀ ਨੂੰ ਦਿੱਤਾ ਜਾਵੇਗਾ। ਪਰ ਮੁੱਖ ਮੰਤਰੀ ਦੁਆਰਾ ਆਪਣੇ ਭਾਸ਼ਣ ਤੋਂ ਬਾਅਦ ਸਿੱਧਾ ਕਾਰ ਵਿੱਚ ਬੈਠੇ 'ਤੇ ਰਵਾਨਗੀ ਪਾ ਦਿੱਤੀ ਗਈ।
ਜਿਸ 'ਤੇ ਨਰਾਜ਼ ਹੋਏ ਜਥੇਬੰਦੀਆਂ ਦੇ ਆਗੂਆਂ ਦੁਆਰਾ ਸਥਾਨਕ ਮੇਨ ਚੌਕ ਜ਼ੀਰਾ ਵਿੱਚ ਧਰਨਾ ਲਗਾ ਕੇ ਕਾਂਗਰਸ ਸਰਕਾਰ ਮੁੱਖ ਮੰਤਰੀ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਜੱਥੇਬੰਦੀ ਦੇ ਆਗੂਆਂ ਦਾ ਕਹਿਣਾ ਸੀ ਕਿ ਵਿਧਾਇਕ ਜ਼ੀਰਾ ਨੇ ਸਾਡੇ ਨਾਲ ਚਾਲ ਚੱਲੀ ਹੈ ਅਤੇ ਅਸੀਂ ਇਸ ਦਾ ਜਵਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦੇਵਾਂਗੇ, ਇਨ੍ਹਾਂ ਲੋਕਾਂ ਨੂੰ ਅਸੀਂ ਆਪਣੇ ਪਿੰਡਾਂ ਵਿੱਚ ਨਹੀਂ ਵੜਨ ਦੇਣਾ।
ਇਹ ਵੀ ਪੜੋ:- ਚੰਨੀ ਨੇ 25ਵੀਂ ਸ਼੍ਰੀ ਕ੍ਰਿਸ਼ਨ ਬਲਰਾਮ ਰਥ ਯਾਤਰਾ ਦਾ ਕੀਤਾ ਉਦਘਾਟਨ