ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਹਲਕਾ ਗੁਰੂ ਹਰਸਹਾਏ(Shiromani Akali Dal Halqa Guru Harsahai) ਦੇ ਇੰਚਾਰਜ ਅਤੇ ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ (Wardev Singh Noni Mann) ਨੇ ਗੁਰੂ ਹਰਸਹਾਏ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕੀਤਾ। ਮੰਡੀਆਂ ਵਿਚ ਪ੍ਰਬੰਧਾਂ 'ਤੇ ਚਿੰਤਾ ਜਤਾਈ।
ਕਿਸਾਨਾਂ ਲਈ ਬਾਰਦਾਨੇ ਦਾ ਕੋਈ ਪੁਖਤਾ ਪ੍ਰਬੰਧ ਨਹੀਂ ਹੈ। ਬੇਸ਼ਕ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਹੋਈ, ਨੂੰ ਪੰਦਰਾਂ ਦਿਨ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਸਰਕਾਰ ਵੱਲੋਂ ਮੰਡੀਆਂ ਦੇ ਪ੍ਰਬੰਧਾਂ ਅਤੇ ਲਿਫਟਿੰਗ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ।
ਪਰ ਜ਼ਮੀਨੀ ਪੱਧਰ 'ਤੇ ਅਜਿਹਾ ਨਹੀਂ ਹੋ ਰਿਹਾ, ਜਿਸ ਦੇ ਚੱਲਦੇ ਅੱਜ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਦੇ ਇੰਚਾਰਜ ਅਤੇ ਜ਼ਿਲ੍ਹਾ ਜਥੇਦਾਰ ਸ਼੍ਰੋਮਣੀ ਅਕਾਲੀ ਦਲ ਵਰਦੇਵ ਸਿੰਘ ਨੋਨੀ ਮਾਨ ਨੇ ਹਲਕੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਦੇ ਹੋਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਜ਼ਿਆਦਾਤਰ ਕਿਸਾਨ ਪ੍ਰਬੰਧਾਂ ਤੋਂ ਨਾਖੁਸ਼ ਨਜ਼ਰ ਆਏ ਆੜ੍ਹਤੀਆਂ ਨੇ ਵੀ ਲਿਫਟਿੰਗ ਅਤੇ ਬਾਰਦਾਨੇ ਦੀ ਸਮੱਸਿਆ ਦੇ ਦੁਖੜੇ ਰੋਏ। ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰ ਫਰੰਟ ਤੇ ਫੇਲ੍ਹ ਹੋਈ ਹੈ।
ਮੰਡੀਆਂ ਦੇ ਪ੍ਰਬੰਧਾਂ ਦੇ ਜੋ ਦਾਅਵੇ ਕੀਤੇ ਗਏ ਸਨ, ਉਹ ਸਾਰੇ ਝੂਠੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਪਿਛਲੇ ਇੱਕ ਹਫ਼ਤੇ ਤੋਂ ਵੱਖ ਵੱਖ ਮੰਡੀਆਂ ਦਾ ਦੌਰਾ ਕਰ ਰਿਹਾ ਹਾਂ।
ਪਰ ਨਾ ਤਾਂ ਕਿਤੇ ਬਾਰਦਾਨੇ ਦਾ ਇੰਤਜ਼ਾਮ ਹੈ ਅਤੇ ਨਾ ਹੀ ਲਿਫਟਿੰਗ ਸਮੇਂ ਸਿਰ ਹੋ ਰਹੀ ਹੈ। ਮੰਡੀਆਂ ਵਿੱਚ ਬੋਰੀਆਂ ਦੇ ਭੰਡਾਰ ਲੱਗੇ ਪਏ ਹਨ। ਕਿਸਾਨਾਂ ਨੂੰ ਕੱਚੀ ਥਾਂ ਤੇ ਝੋਨੇ ਨੂੰ ਢੇਰੀ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ:ਬਿਜਲੀ ਬਿੱਲ ਮੁਆਫ਼ ਕਰਵਾਉਣ ਆਏ ਲੋਕਾਂ ਦਾ ਲੱਗਿਆ ਮੇਲਾ