ਫਿਰੋਜ਼ਪੁਰ:ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਦਾ 15 ਮਈ ਨੂੰ ਦੇਹਾਂਤ ਹੋ ਗਿਆ ਸੀ।ਜਿਸ ਦੀਆਂ ਅਸਥੀਆਂ ਨੂੰ ਸਤਲੁਜ ਦਰਿਆ ਵਿਚ ਜਲ ਪ੍ਰਵਾਹ ਕੀਤਾ ਗਿਆ ਹੈ।ਇਸ ਮੌਕੇ ਪਰਿਵਾਰਿਕ ਮੈਂਬਰਾਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜ਼ੂਦ ਰਹੇ। ਮਿਲੀ ਜਾਣਕਾਰੀ ਮੁਤਾਬਿਕ ਅਭੈ ਸੰਧੂ ਨੂੰ ਪਹਿਲਾ ਕੋਰੋਨਾ ਬਿਮਾਰੀ ਨੇ ਆਪਣੀ ਜਕੜ ਵਿਚ ਲਿਆ ਸੀ ਪਰ ਠੀਕ ਹੋ ਗਏ ਸਨ।ਜਦੋਂ ਕੋਰੋਨਾ ਤੋਂ ਠੀਕ ਹੋ ਗਏ ਸਨ ਉਸ ਤੋਂ ਬਾਅਦ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।
ਕੋਰੋਨਾ ਮਹਾਂਮਾਰੀ ਕਾਰਨ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਦੇ ਇਕ ਮੈਂਬਰ ਅਭੈ ਸਿੰਘ ਸੰਧੂ ਨੂੰ ਵੀ ਆਪਣੀ ਜਾਨ ਤੋਂ ਹੱਥ ਧੋਣੇ ਪਏ ਭਾਵੇਂ ਉਹ ਇਸ ਬਿਮਾਰੀ ਤੋਂ ਕੁਝ ਦਿਨ ਪਹਿਲਾ ਹੀ ਉਭਰ ਚੁੱਕੇ ਸੀ ਪਰ ਕੁਝ ਦਿਨਾਂ ਬਾਅਦ ਦੇਹਾਂਤ ਹੋ ਗਿਆ ਸੀ।ਪਰਿਵਾਰ ਸਮੇਤ ਸਿਆਸੀ ਪਾਰਟੀਆਂ ਦੇ ਆਗੂ ਵੀ ਸੋਗ ਦੀ ਲਹਿਰ ਵਿਚ ਵਿਖਾਈ ਦਿੱਤੇ। ਪਰਿਵਾਰਿਕ ਮੈਂਬਰਾਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਸਮਾਧ 'ਤੇ ਨਤਮਸਤਕ ਹੋ ਕੇ ਸਤਲੁਜ ਦਰਿਆ ਵਿਚ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਗਿਆ।
ਇਹ ਵੀ ਪੜੋ:BLACK FUNGUS UPDATE:ਪੰਜਾਬ ’ਚ ਬਲੈਕ ਫੰਗਸ ਦੇ 188 ਮਾਮਲੇ ਆਏ ਸਾਹਮਣੇ