ਫ਼ਿਰੋਜ਼ਪੁਰ: ਪੁਲਵਾਮਾ ਵਿੱਚ ਹੋਏ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਨਾਅ ਵਧਦਾ ਜਾ ਰਿਹਾ ਹੈ ਜਿੱਥੇ ਪੂਰਾ ਦੇਸ਼ ਪਾਕਿਸਾਤਨ ਤੋਂ ਬਦਲਾ ਲੈਣ ਦੀ ਗੱਲ ਕਹਿ ਰਿਹਾ ਹੈ ਉੱਥੇ ਹੀ ਭਾਰਤ ਪਾਕਿਸਾਤਨ ਸਰਹੱਦ ਦੇ ਨਜ਼ਦੀਕ ਰਹਿੰਦੇ ਲੋਕਾਂ ਦੇ ਕੀ ਵਿਚਾਰ ਹਨ ਆਉ ਜਾਣਦੇ ਹਾਂ।
ਸਰਹੱਦ ਦੇ ਨਜ਼ਦੀਕ ਰਹਿੰਦੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਵੀ ਜੰਗ ਲਗਦੀ ਹੈ ਉਦੋਂ ਸਭ ਤੋਂ ਪਹਿਲਾਂ ਪਿੰਡ ਖਾਲੀ ਕਰਵਾਏ ਜਾਂਦੇ ਹਨ ਅਤੇ ਉਨ੍ਹਾਂ ਨੂੰ ਮਜਬੂਰਨ ਘਰ ਬਾਰ ਛੱਡ ਕੇ ਡੰਗਰ ਲੈ ਕੇ ਰਿਸ਼ਤੇਦਾਰਾਂ ਕੋਲ ਜਾਣਾ ਪੈਦਾਂ ਹੈ ਜਾਂ ਫਿਰ ਪ੍ਰਸ਼ਾਸਨ ਵੱਲੋਂ ਬਣਾਏ ਗਏ ਕੈਂਪਾਂ ਵਿੱਚ ਜਾਣਾ ਪੈਂਦਾ ਹੈ।
ਲੋਕਾਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਜਾਂਦਾ ਹੈ ਸਕੂਲ ਬੰਦ ਹੋ ਜਾਂਦੇ ਹਨ। ਖੇਤੀ ਬਾੜੀ ਬਰਬਾਦ ਹੋ ਜਾਂਦੀ ਹੈ ਪਰ ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਭਾਰਤ ਨੂੰ ਪਾਕਿਸਤਾਨ ਤੋਂ ਬਦਲਾ ਲੈਣਾ ਚਾਹੀਦਾ ਹੈ।