ਹਲਕਾ ਬਾਬਾ ਬਕਾਲਾ: ਹਲਕੇ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਹਾਲਾਤਾ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਨੇ ਇਨ੍ਹਾਂ ਪਿੰਡਾਂ ਦੇ ਸਰਪੰਚਾਂ ਪੰਚਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਪਿੰਡਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ।
ਇਸ ਮੌਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਗੱਲਬਾਤ ਦੌਰਾਨ ਕਿਹਾ, ਕਿ ਅੱਜ ਵਜੀਰ ਭੁੱਲਰ ਪਿੰਡ ਵਿੱਚ ਸਰਪੰਚ, ਪੰਚ , ਸਾਬਕਾ ਸਰਪੰਚ ਅਤੇ ਪਿੰਡ ਦੇ ਮੋਹਤਬਾਰਾਂ ਨਾਲ ਮੀਟਿੰਗ ਕਰ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜ ਦਾ ਜਾਇਜ਼ਾ ਲਿਆ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਪਿੰਡ ਦੀਆਂ ਮੁੱਖ ਲੋੜਾਂ ਤੋਂ ਵਿਧਾਇਕ ਨੂੰ ਜਾਣੂ ਕਰਵਾਇਆ।
ਪੰਚਾਇਤ ਵੱਲੋਂ ਉਨ੍ਹਾਂ ਕੰਮਾਂ ਨੂੰ ਪਹਿਲ ਦੇ ਅਧਾਰ ‘ਤੇ ਕਰਵਾਉਣ ਦੀ ਮੰਗ ਕੀਤੀ। ਜਿਨ੍ਹਾਂ ਦੀ ਪਿੰਡ ਵਿੱਚ ਪਹਿਲ ਦੇ ਤੌਰ ‘ਤੇ ਲੋੜ ਹੈ। ਜਿਵੇਂ ਵਾਟਰ ਸਪਲਾਈ, ਸਬ ਤਹਿਸੀਲ, ਜਿੰਮ, ਜੰਝ ਘਰ , ਸਕੂਲ ਵਿੱਚ ਪਾਰਕ, ਇੱਕ ਵੱਖਰੀ ਪਾਰਕ ਆਦਿ ਕੰਮਾਂ ਦਾ ਵੇਰਵਾ ਦਿੱਤਾ ਗਿਆ ਹੈ। ਇਸ ਮੌਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਵਾਸੀਆਂ ਨੂੰ ਇਨ੍ਹਾਂ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਜਲਦ ਸ਼ੁਰੂ ਕਰਵਾਉਣ ਤੇ ਜਾਰੀ ਕੰਮਾਂ ਨੂੰ ਜਲਦ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪਿੰਡ ਦਾ ਬਹੁਤ ਵਧੀਆ ਵਿਕਾਸ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ। ਜਿਕਰਯੋਗ ਹੈ, ਕਿ ਹਲਕਾ ਵਿਧਾਇਕ ਭਲਾਈਪੁਰ ਵੱਲੋਂ ਇਸ ਮੀਟਿੰਗ ਦੌਰਾਨ ਹਲਕੇ ਦੇ ਸਰਪੰਚਾਂ ਨੂੰ ਆਪੋ-ਆਪਣੇ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜਾਂ ਦੀ ਜਾਣਕਾਰੀ ਸਾਂਝਾ ਕਰਨ ਨੂੰ ਕਿਹਾ ਗਿਆ ਹੈ, ਤਾਂ ਜੋ ਰਹਿੰਦੇ ਵਿਕਾਸ ਕਾਰਜ ਜਲਦ ਨੇਪਰੇ ਚਾੜ੍ਹੇ ਜਾ ਸਕਣ।