ਗੁਰਦਾਸਪੁਰ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਲਗਾਤਾਰ ਸੂਬੇ ਦੇ ਵਿੱਚੋਂ ਕਿਸਾਨ ਦਿੱਲੀ ਬਾਰਡਰਾਂ ਤੇ ਪਹੁੰਚ ਰਹੇ ਹਨ ਤੇ ਇਸਦੇ ਨਾਲ ਹੀ ਕੇਂਦਰ ਸਰਕਾਰ ਨੂੰ ਘੇਰਨ ਦੇ ਲਈ ਤਰ੍ਹਾਂ ਤਰ੍ਹਾਂ ਦੀਆਂ ਰਣਨੀਤੀਆਂ ਵੀ ਬਣਾਈਆਂ ਜਾ ਰਹੀਆਂ ਹਨ। ਇਸਦੇ ਚੱਲਦੇ ਨੌਜਵਾਨ ਮਜ਼ਦੂਰ ਕਿਸਾਨ ਯੂਨੀਅਨ ਸ਼ਹੀਦ ਵੱਲੋਂ ਪੰਜਾਬ ਭਰ ‘ਚ ਵੱਖ-ਵੱਖ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਵਿਉਂਤ ਬਣਾਈ ਜਾ ਰਹੀ ਹੈ ਜਿਸ ਦੇ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੀ ਕਾਰਜਕਾਰੀ ਕਮੇਟੀ ਦੀ ਚੋਣ ਸੂਬਾ ਕਾਰਜਕਾਰੀ ਕਨਵੀਨਰ ਜਗਪਾਲ ਸਿੰਘ ਦਿਓਗੜ ਦੀ ਨਿਗਰਾਨੀ ਹੇਠ ਕੀਤੀ ਗਈ ।
ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਹਨਾਂ ਦੀ ਨੌਜ਼ਵਾਨ ਸਭਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਜਾ ਰਹੇ ਹਰ ਐਲਾਨ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਪਾਰਲੀਮੈਂਟ ਕੂਚ ਦੀ ਦਿੱਤੀ ਕਾਲ ਦਾ ਉਹ ਭਰਵਾਂ ਸੁਆਗਤ ਕਰਦੇ ਹਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਜੋ ਉਨ੍ਹਾਂ ਨੂੰ ਨਿਰਦੇਸ਼ ਹੋਣਗੇ ਉਸੇ ਤਹਿਤ ਉਹ ਇਸ ਦਿੱਤੇ ਪ੍ਰੋਗਰਾਮ ਦਾ ਹਿੱਸਾ ਹੋਣਗੇ |
ਇਸ ਮੌਕੇ ਉਨ੍ਹਾਂ ਦੱਸਿਆ ਕਿ ਨੌਜਵਾਨ ਕਿਸਾਨ ਮਜ਼ਦੂਰਾਂ ਨੂੰ ਜਥੇਬੰਦੀ ਦੇ ਢਾਂਚਿਆਂ ਵਿੱਚ ਪ੍ਰਮੁੱਖ ਰੂਪ ਵਿੱਚ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਨੌਜਵਾਨ ਇੱਕ ਨਵੀਂ ਉਮੰਗ ਲੈ ਕੇ ਬੜੀ ਹੀ ਸ਼ਿੱਦਤ ਅਤੇ ਤੇਜ਼ੀ ਨਾਲ ਇਸ ਜਥੇਬੰਦੀ ਦਾ ਹਿੱਸਾ ਬਣ ਰਹੇ ਹਨ । ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਦੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਚੋਣ ਕਰਦਿਆਂ 10 ਮੈਂਬਰੀ ਕਮੇਟੀ ਦਾ ਐਲਾਨ ਕੀਤਾ ਗਿਆ ।
ਇਹ ਵੀ ਪੜ੍ਹੋ:ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੋਇੰਦਵਾਲ ਸਾਹਿਬ ਲਿਆਂਦੇ